ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਚੰਡੀਗੜ੍ਹ, 4 ਮਾਰਚ 2021

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ ਜਾ ਰਹੇ ਝੂਠੇ ਪੁਲਿਸ ਕੇਸਾਂ ਦਾ ਮਾਮਲਾ ਅੱਜ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਵਿਧਾਨ ਸਭਾ ਵਿੱਚ ਚੁੱਕਿਆ। ਉਨ੍ਹਾਂ ਕਿਸਾਨਾਂ ਉਤੇ ਦਰਜ ਕੀਤੇ ਜਾ ਰਹੇ ਕੇਸਾਂ ਦਾ ਮਾਮਲਾ ਚੁੱਕਦਿਆਂ ਕਿਹਾ ਕਿ ਇਕੱਲੇ ਮੇਰੇ ਹਲਕੇ ਵਿੱਚੋਂ ਹੀ 7 ਕਿਸਾਨਾਂ ਉੱਤੇ ਪਰਚੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸੈਂਕੜੇ ਕਿਸਾਨਾਂ ਉੱਤੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਦੀ ਸਰਹੱਦ ਉੱਤੇ 26 ਨਵੰਬਰ ਤੋਂ ਦਿਨ ਰਾਤ ਧਰਨੇ ਉੱਤੇ ਡਟੇ ਹੋਏ ਹਨ।

 

ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਬਦਨਾਮ ਕਰਨ ਲਈ 26 ਜਨਵਰੀ ਨੂੰ ਭਾਜਪਾ ਨੇ ਚੱਲੀ ਚਾਲ ਦੇ ਤਹਿਤ ਕਿਸਾਨਾਂ ਉੱਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਸ਼ਰਮਨਾਕ ਕੋਈ ਗੱਲ ਨਹੀਂ ਹੋ ਸਕਦੀ ਕਿ ਦੇਸ਼ ਦੇ ਅੰਨਦਾਤਾ ਉੱਤੇ ਦੇਸ਼ ਧਿਰੋਹ ਦੀਆਂ ਧਾਰਾਵਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਂਦੀ ਹੈ, ਪ੍ਰੰਤੂ ਮੈਂ ਪੁੱਛਣਾ ਚਾਹੁੰਦੀ ਹਾਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਖਿਲਾਫ ਦਰਜ ਕੀਤੇ ਪਰਚਿਆਂ ਨੂੰ ਰੱਦ ਕਰਾਉਣ ਲਈ ਹੁਣ ਤੱਕ ਕੀ ਕਾਰਵਾਈ ਕੀਤੀ?

 

ਇਹ ਪਰਚੇ ਕਿਉਂ ਨਹੀਂ ਰੱਦ ਕਰਵਾਏ ਜਾ ਰਹੇ? ਸਾਡੇ ਨੌਜਵਾਨਾਂ ਅਤੇ ਬਜ਼ੁਰਗਾਂ ਉੱਤੇ ਥਰਡ ਡਿਗਰੀ ਟਾਰਚਰ ਕੀਤਾ ਗਿਆ ਹੈ। ਉਨ੍ਹਾਂ ਟਰੇਡ ਯੂਨੀਅਨ ਆਗੂ ਨੌਦੀਪ ਕੌਰ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਸਾਡੇ ਪੰਜਾਬ ਦੀ ਬੇਟੀ ਉਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਪਰਚਾ ਦਰਜ ਕੀਤਾ ਗਿਆ। ਉਸ ਉੱਤੇ ਅੰਨਾ ਤਸ਼ੱਦਦ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਪੁੱਛਿਆ ਕਿ ਸਰਕਾਰ ਹਾਲੇ ਤੱਕ ਸੁੱਤੀ ਕਿਉਂ ਪਈ ਹੈ? ਇਹ ਝੂਠੇ ਪਰਚੇ ਸਰਕਾਰ ਕਿਉਂ ਨਹੀਂ ਰੱਦ ਕਰਵਾ ਰਹੀ?

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This