ਚੰਡੀਗੜ੍ਹ (ਰੂਪਪ੍ਰੀਤ ਕੌਰ),31 ਅਕਤੂਬਰ 2022
ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਹੁਣ ਹਰਿਆਣਾ ਸਰਕਾਰ ਲਈ ਸਿਰ ਦਰਦ ਬਣ ਚੁੱਕੀ ਹੈ।1 ਸਾਲ ਵਿੱਚ ਰਾਮ ਰਹੀਮ ਨੂੰ 3 ਵਾਰ ਪੈਰੋਲ ਦਿੱਤੀ ਗਈ ਹੈ।
ਹੁਣ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਐਡਵੋਕੇਟ ਹਰੀ ਚੰਦ ਅਰੋਵਾ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਪੈਰੋਲ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਤੁਹਾਨੂੰ ਦੱਸ ਦਈਏ ਕਿ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਅਤੇ ਉਹ ਜੇਲ੍ਹ ਤੋਂ ਬਾਹਰ ਆ ਕੇ ਸਤਿਸੰਗ ਕਰ ਰਹੇ ਹਨ। ਜਿਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਰਾਮ ਰਹੀਮ ਦੀ ਪੈਰੋਲ ਰੱਦ ਕਰਕੇ ਉਸ ਨੂੰ ਤਰੁੰਤ ਜੇਲ੍ਹ ਭੇਜਿਆ ਜਾਵੇ।