ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 20 ਮਈ 2022
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 1988 ਦੇ ‘ਰੋਡ ਰੇਜ’ ਗੇਅ ਮਾਮਲੇ ‘ਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਪਟਿਆਲਾ ਦੀ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ। ਇਸ ਦੇ ਲਈ ਸਿੱਧੂ ਸਵੇਰੇ 10 ਵਜੇ ਅਦਾਲਤ ਵਿੱਚ ਪੁੱਜਣ ਵਾਲੇ ਸਨ।
ਪਰ ਸਿੱਧੂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਕੁਝ ਸਮਾਂ ਮੰਗਿਆ ਹੈ। ਪਰ ਚੀਫ਼ ਜਸਟਿਸ ਨੇ ਸਮਰਪਣ ਤੋਂ ਰਾਹਤ ਦੀ ਅਰਜ਼ੀ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਆਤਮ ਸਮਰਪਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ ‘ਚ ਕਿਊਰੇਟਿਵ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ।
ਨਵਜੋਤ ਸਿੰਘ ਸਿੱਧੂ ਜਿੱਥੇ ਪਟਿਆਲਾ ਸੈਸ਼ਨ ਕੋਰਟ ‘ਚ ਆਤਮ ਸਮਰਪਣ ਕਰਨ ਲਈ ਜਾਣਗੇ, ਉੱਥੇ ਹੀ ਉਨ੍ਹਾਂ ਵੱਲੋਂ ਅੱਜ ਸੁਪਰੀਮ ਕੋਰਟ ‘ਚ ਕਿਊਰੇਟਿਵ ਪਟੀਸ਼ਨ ਵੀ ਦਾਇਰ ਕੀਤੀ ਜਾਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਸਿੱਧੂ ਦੀ ਤਰਫੋਂ ਅਭਿਸ਼ੇਕ ਮਨੂ ਸਿੰਘਵੀ ਸੁਪਰੀਮ ਕੋਰਟ ‘ਚ ਕਿਊਰੇਟਿਵ ਪਟੀਸ਼ਨ ਦਾਇਰ ਕਰਨਗੇ।
ਇੱਕ ਸਾਲ ਦੀ ਸਖ਼ਤ ਕੈਦ ਹੋਈ :-
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਿੱਧੂ ਨੂੰ ਰੋਡ ਰੇਜ ਦੇ ਇੱਕ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ। ਪਟਿਆਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਪਾਰਟੀ ਸਮਰਥਕਾਂ ਦੇ ਨਾਂ ਸੰਦੇਸ਼ ਵਿੱਚ ਕਿਹਾ ਕਿ ਸਿੱਧੂ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਅਦਾਲਤ ਵਿੱਚ ਪੁੱਜਣਗੇ। ਉਨ੍ਹਾਂ ਪਾਰਟੀ ਸਮਰਥਕਾਂ ਨੂੰ ਵੀ ਸਵੇਰੇ 9.30 ਵਜੇ ਦੇ ਕਰੀਬ ਅਦਾਲਤ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।
34 ਸਾਲ ਪੁਰਾਣੇ ਮਾਮਲੇ ‘ਚ ਸਿੱਧੂ ਨੂੰ ਮਿਲੀ ਸਜ਼ਾ:-
ਦੱਸ ਦਈਏ ਕਿ ਕਰੀਬ 34 ਸਾਲ ਪਹਿਲਾਂ ਸੜਕ ‘ਤੇ ਹਫੜਾ-ਦਫੜੀ ਦੀ ਇਸ ਘਟਨਾ ‘ਚ ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਉਸ ਸਮੇਂ ਸਿੱਧੂ ਦੀ ਉਮਰ 25 ਸਾਲ ਦੇ ਕਰੀਬ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਨੂੰ ਪਹਿਲਾਂ ਸਿਰਫ਼ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਰਿਹਾਅ ਕਰ ਦਿੱਤਾ ਸੀ। ਇਸ ਵਿਰੁੱਧ ਪੀੜਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਪ੍ਰਵਾਨ ਕਰ ਲਿਆ ਅਤੇ ਅੱਜ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸੁਪਰੀਮ ਕੋਰਟ ਦੇ ਅੱਜ ਦੇ ਫੈਸਲੇ ਤੋਂ ਬਾਅਦ ਕਾਂਗਰਸ ਨੇਤਾ ਨੇ ਟਵੀਟ ਕੀਤਾ, ”ਮੈਂ ਕਾਨੂੰਨ ਦਾ ਸਨਮਾਨ ਕਰਾਂਗਾ।
.