ਅੰਮ੍ਰਿਤਸਰ (ਸਕਾਈ ਨਿਊਜ਼ ਪੰਜਾਬ) ,13 ਮਾਰਚ 2022
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਰਟੀ ਦੇ 92 ਵਿਧਾਇਕਾਂ ਦੇ ਨਾਲ ਸ੍ਰੀ ਹਰਮਿੰਦਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਜਿੱਥੇ ਉਹਨਾਂ ਜਿੱਤ ਲਈ ਪ੍ਰਮਾਤਮਾ ਦਾ ਧੰਨਵਾਦ ਕਰ ਰੱਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਨੇ ਸਹਿ ਇੰਚਾਰਜ ਰਾਘਣ ਚੱਢਾ ਵੀ ਮੌਜੂਦ ਰਹੇ।
ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਣੇ ਪਾਰਟੀ ਦੇ ਬਾਕੀ ਸਾਰੇ ਆਗੂ ਗੁਰੂ ਨਗਰੀ ਅੰਮ੍ਰਿਤਸਰ ਦੇ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ ਅਤੇ ਦੁਪਹਿਰ 2 ਵਜੇ ਅੰਮ੍ਰਿਤਸਰ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਣ ‘ਤੇ ਪਾਰਟੀ ਵੱਲੋਂ ਪੈਦਲ ਰੋਡ ਸ਼ੋਅ ਕੱਢਦੇ ਹੋਏ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ।
ਰੋਡ ਸ਼ੋਅ ਕਚਹਿਰੀ ਚੌਂਕ ਤੋਂ ਸ਼ੁਰੂ ਹੋਵੇਗਾ ਅਤੇ ਨਾਵਲਡੀ ਚੌਂਕ ਖ਼ਤਮ ਹੋਵੇਗਾ। ਰੋਡ ਸ਼ੋਅ ’ਚ ਲੋਕ ਪੈਦਲ ਹੀ ਹਿੱਸਾ ਲੈਣਗੇ। ਸਾਰਿਆਂ ਨੂੰ ਆਪਣੀਆਂ ਗੱਡੀਆਂ ਡੀ ਬਲਾਕ ਦੀ ਪਾਰਕਿੰਗ ’ਚ ਪਾਰਥ ਕਰਨ ਦੇ ਹੁਕਮ ਦਿੱਤੇ ਗਏ ਹਨ।ਰੋਡ ਸ਼ੋਅ ਦੇ ਰਸਤੇ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਹੋਰਡਿੰਗਸ ਅਤੇ ਕੱਟ ਆਊਟ ਨਾਲ ਸਜਾਇਆ ਗਿਆ ਹੈ।