ਸ਼੍ਰੀ ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ), 3 ਮਾਰਚ 2022
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਕਿਹਾ ਕਿ ਕੇਜਰੀਵਾਲ ਵੱਲੋਂ ਪਹਿਲਾਂ ਪ੍ਰੋ ਦਵਿੰਦਰਪਾਲ ਭੁੱਲਰ ਰਿਹਾਈ ਵਾਲੀ ਫਾਈਲ ਤੇ ਦਸਤਖਤ ਨਹੀਂ ਕੀਤੇ ਗਏ ਤੇ ਹੁਣ ਉਹ 10 ਮਾਰਚ ਨੂੰ ਚੋਣਾ ਦੇ ਰਿਜ਼ਲਟ ਦੀ ਉਡੀਕ ਕਰਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਗਿਆ ਹੈ ।
ਇਹ ਖ਼ਬਰ ਵੀ ਪੜ੍ਹੋ: ਵਾਲਾਂ ਅਤੇ ਚਮੜੀ ‘ਤੇ ਮੂਲੀ ਲਗਾਓ, ਘਰ ‘ਚ ਹੀ ਬਣਾਓ ਇਹ…
ਉਨ੍ਹਾ ਕਿਹਾ ਕਿ ਅਕਾਲੀ ਕਾਂਗਰਸ ਤੇ ਆਪ ਕੁਰਸੀ ਦੀ ਲੜਾਈ ਲੜ ਰਹੇ ਜਦਕਿ ਜਨਤਾ ਦਾ ਕੋਈ ਫਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਿਕ ਜਦੋਂ ਵੀ ਕੋਈ ਵੀ ਵਿਅਕਤੀ ਆਪਣੀ ਸਜ਼ਾ ਪੂਰੀ ਕਰ ਲੈਂਦਾ ਹੈ ਤਾਂ ਉਸ ਨੂੰ ਰਿਹਾਅ ਕਰਨਾ ਪੈਂਦਾ ਹੈ l
ਇਹ ਖ਼ਬਰ ਵੀ ਪੜ੍ਹੋ:ਫਿਰੋਜ਼ਪੁਰ ਜੇਲ੍ਹ ‘ਚ ਬੰਦ ਗੈਂਗਸਟਰ ਭੋਲਾ ਸ਼ੂਟਰ ਦੀ ਭੇਦਭਰੇ ਹਾਲਾਤਾਂ ‘ਚ…
ਪਰ ਪ੍ਰੋ ਦਵਿੰਦਰਪਾਲ ਭੁੱਲਰ ਕਰੀਬ 28 ਸਾਲਾਂ ਤੋਂ ਜੇਲ੍ਹ ਵਿਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਪਰ ਉਨ੍ਹਾਂ ਨੂੰ ਰਿਹਾਅ ਨਾ ਕਰਕੇ ਸੰਵਿਧਾਨ ਦਾ ਕਤਲ ਕੀਤਾ ਜਾ ਰਿਹਾ ਹੈ l