ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ)

ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਸੀਨੀਅਰ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਦੋਵਾਂ ਨੂੰ 8 ਮਾਰਚ ਤਕ ਹੇਠਲੀ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।

Sumedh Saini, IG Umranangal
ਬਹਿਬਲ ਗੋਲੀਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਇੱਥੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਚਲਦੇ ਮੁਕੱਦਮੇ ਤਕ ਅਗਾਊਂ ਜ਼ਮਾਨਤ ਦੀ ਅਰਜ਼ੀ ਲਾ ਕੇ ਗ੍ਰਿਫ਼ਤਾਰੀ ਉਪਰ ਰੋਕ ਲਾਉਣ ਦੀ ਮੰਗ ਕੀਤੀ ਸੀ। ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦਿੰਦਿਆਂ ਦੋਹਾਂ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ 8 ਮਾਰਚ ਤਕ ਹੇਠਲੀ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

Sumedh Saini, IG Umranangalਕਾਬਲੇਗੌਰ ਹੈ ਕਿ 1 ਜੂਨ 2015 ਨੂੰ ਕੋਟਕਪੂਰਾ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੀ ਘਟਨਾ ਵਾਪਰੀ ਸੀ। ਚੋਰੀ ਹੋਏ ਸਰੂਪਾਂ ਦੇ ਅੰਗ ਬਾਅਦ ‘ਚ 12 ਅਕਤੂਬਰ 2015 ਨੂੰ ਬਰਗਾੜੀ ਪਿੰਡ ਵਿਚੋਂ ਮਿਲੇ। ਇਸ ਤੋਂ ਬਾਅਦ 14 ਅਕਤੂਬਰ 2015 ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ ‘ਚ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ, ਜਿੱਥੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ।

 

ਉਸ ਸਮੇਂ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸੀ ਜਿਸ ਨੇ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ ਕੀਤਾ ਸੀ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਜਿਨ੍ਹਾਂ ਉੱਤੇ ਸਵਾਲ ਖੜੇ ਹੋਏ ਸਨ। ਇਸ ਮਾਮਲੇ ਤੋਂ ਬਾਅਦ ਜਾਂਚ ਵਿਚ ਤਤਕਾਲੀਨ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪਰਮਰਾਜ ਉਮਰਾਨੰਗਲ ਨੂੰ ਦੋਸ਼ੀ ਕਰਾਰ ਕਰਦੇ ਹੋਏ ਕਾਰਵਾਈ ਅਰੰਭੀ ਗਈ। ਇਹ ਮਾਮਲਾ ਅਜੇ ਵਿਚ ਅਦਾਲਤ ਵਿਚ ਚੱਲ ਰਿਹਾ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This