ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 11 ਮਾਰਚ 2022
ਚੋਣ ਨਤੀਜਿਆਂ ਤੋਂ ਬਾਅਦ ਦਿੱਲੀ ਲਈ ਭਗਵੰਤ ਮਾਨ ਰਵਾਨਾ ਹੋਏ ਹਨ।ਜਿੱਥੇ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ।
ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਚੋਂ 92 ਸੀਟਾਂ ਹਾਸਲ ਕਰ ਆਮ ਆਦਮੀ ਪਾਰਟੀ ਦੇ ਪੰਜਾਬ ‘ਚ ਇਤਿਹਾਸ ਰੱਚਿਆ ਹੈ। ਕੱਲ੍ਹ ਰਾਜਪਾਲ ਵੀ ਮੁਲਾਕਾਤ ਕਰਨ ਕਰ ਸਕਦੇ ਨੇ ਭਗਵੰਤ ਮਾਨ।ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ ਮੁੱਖਮੰਤਰੀ ਭਗਵੰਤ ਮਾਨ।
ਦੱਸ ਦਈਏ ਕਿ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਜ਼ੋਰਾਂ ਸੌਰਾਂ ਦੇ ਨਾਲ ਚੋਣ ਪ੍ਰਚਾਰ ਵੀ ਕੀਤਾ।ਪਾਰਟੀ ਵੱਲੋਂ ਭਗਵੰਤ ਮਾਨ ਸੀਐਮ ਚਿਹਰਾ ਐਲਾਨਿਆ ਗਿਆ ਸੀ ।‘ਆਪ’ ਉਮੀਦਵਾਰਾਂ ਨੇ ਕਈ ਵੱਡੇ ਸਿਆਸੀ ਲੀਡਰ ਢੇਰ ਕੀਤੇ ।
ਜਿਵੇਂ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ, ਕਾਂਗਰਸੀ ਉਮੀਦਵਾਰ ਨਵਜੋਤ ਸਿੰਘ, ਸੀਐਮ ਚਰਨਜੀਤ ਸਿੰਘ ਚੰਨੀ ਜੋ ਕਿ ਦੋ ਸੀਟਾਂ ‘ਤੇ ਚੋਣ ਲੜੇ , ਦੋਵੇਂ ਸੀਟਾਂ ਤੋਂ ਹਾਰੇ ਨੇ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵਰਗੇ ਸਿਆਸੀ ਲੀਡਰ ਇਸ ਵਾਰ ਹਾਰ ਗਏ।ਹਲਕਾ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਨੇ ਕਾਗਰਸੀ ਉਮੀਦਵਾਰ ਦਲਵੀਰ ਗੋਲਡੀ ਨੂੰ ਵੱਡੇ ਫਰਕ ਨਾਲ ਹਰਾਇਆ।