ਦਿੱਲੀ (ਸਕਾਈ ਨਿਊਜ਼ ਪੰਜਾਬ), 11 ਮਾਰਚ 2022
‘ਆਪ’ ਪੰਜਾਬ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਹਨਾਂ ਦੇ ਦਿੱਲੀ ਵਾਲੇ ਘਰ ‘ਚ ਪਹੁੰਚੇ ।ਜਿੱਥੇ ਉਹਨਾਂ ਨੇ ਅਰਵਿੰਦ ਕੇਜਰੀਵਾਲ ਦੇ ਪੈਰਾਂ ਹੱਥ ਲਗਾਇਆ ਅਤੇ ਜੱਫੀ ਪਾਈ। ਪਾਰਟੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਜੱਫੀ ਪਾਈ। ਮੁਲਾਕਾਤ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਨੇ l