ਅਜਨਾਲਾ (ਰਘੂ ਮਹਿੰਦਰੂ), 24 ਫਰਵਰੀ 2023
ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਤੁਹਾਡੇ ਨਾਲ ਸ਼ਾਂਝੀ ਕਰ ਰਹੇ ਹਾਂ। ਅਜਨਾਲਾ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਰਿਹਾਅ ਹੋਣ ਤੋਂ ਬਾਅਦ ਉਹ ਸਿੱਧਾ ਸ਼੍ਰੀ ਦਰਬਾਰ ਸਾਹਿਬ ਜਾਣਗੇ। ਭਾਈ ਅੰਮ੍ਰਿਤਪਾਲ ਸਿੰਘ ਵੀ ਆਪਣੇ ਜਥੇ ਸਮੇਤ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ ਹੋ ਗਏ ਹਨ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਹੀ ਸ਼੍ਰੀ ਦਰਬਾਰ ਸਾਹਿਬ ਪਹੁੰਚਣ!