ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ), 18 ਅਗਸਤ 2021
ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕਿਸਾਨੀ ਸੰਘਰਸ਼ ਮੋਰਚੇ ਦੀ ਚੜ੍ਹਦੀ ਕਲਾ ਅਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ।
ਇਸ ਮੌਕੇ ਤੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਇਲਾਕੇ ਦੀ ਸਮੁੱਚੀ ਸੰਗਤ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ ਹਨ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਕਿਸਾਨਾਂ ਨਾਲ ਡਟ ਕੇ ਖੜ੍ਹਾ ਹੈ ।
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਵੱਲੋਂ ਇਹ ਕਾਰਜ ਕਰਵਾ ਕੇ ਕਿਸਾਨੀ ਸੰਘਰਸ਼ ਮੋਰਚੇ ਦੀ ਜਿੱਤ ਲਈ ਅਰਦਾਸ ਕੀਤੀ ਗਈ ਹੈ ।
ਇਸ ਮੌਕੇ ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਸ਼ਹੀਦ ਹੋਏ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਵੀ ਭੇਂਟ ਕੀਤੇ ਗਏ ।