ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 24 ਮਾਰਚ 2022
ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਨੇ ਗੈਂਗਸਟਰਾਂ ਵੱਲੋਂ ਪੰਜਾਬੀ ਗਾਇਕ ਨੂੰ ਧਮਕਾਇਆ ਜਾ ਰਿਹਾ ਹੈ ।
ਜਿਸ ਦੇ ਚਲਦਿਆਂ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਪੰਜਾਬ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਮਨਕੀਰਤ ਔਲ਼ਖ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਨਕੋਦਰ ਨੇੜੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।
ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਜੋ ਦੋਸ਼ੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ। ਉਹਨਾਂ ਤੋਂ ਕੀਤੀ ਗਈ ਪੱੁਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬੀ ਗਾਇਕ ਮਨਕੀਰਤ ਔਲ਼ਖ ਇਸ ਵੇਲੇ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ।ਵੱਡੇ ਖੁਲਾਸੇ ਹੋਏ ਨੇ
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਪਰਵੀਸ਼ ਵਰਮਾ ‘ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ।ਪਰ ਖੁਸ਼ਕਿਸਮਤੀ ਨਾਲ ਉਹਨਾਂ ਦੀ ਜਾਨ ਬਚ ਗਈ ਅਤੇ ਹੁਣ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਉਹਨਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ।
ਜਿਸ ਦੇ ਚਲਦਿਆ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਪੰਜਾਬ ਪੁਲਿਸ ਤੋਂ ਸੁਰਖਿਆਂ ਦੀ ਮੰਗ ਕੀਤੀ ਅਤੇ ਸੀਐਮ ਭਗਵੰਤ ਮਾਨ ਵੀ ਮੁਲਾਕਾਤ ਕਰ ਸਕਦੇ ਨੇ ਪੰਜਾਬੀ ਗਾਇਕ ਮਨਕੀਰਤ ਔਲਖ ।