ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 24 ਮਈ 2022
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟ ਮੰਤਰੀ ਵਿਜੇ ਸਿੰਗਲਾ ਵਿੱਚ ਕੈਬਨਿਟ ਚੋਂ ਬਰਖ਼ਾਸਤ ਕਰਨ ਤੋਂ ਮੋਹਾਲੀ ਪੁਲਿਸ ਦੇ ਐਂਟੀ ਕਰੱਪਸ਼ਨ ਵਿੰਗ ਵੱਲੋਂ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮਿਲੀ ਹੈ ਇਹ ਕਿ ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡ ਦੇ ਬਦਲੇ 1 ਫੀਸਦੀ ਕਮਿਸ਼ਨ ਮੰਗੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ:ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, 27 ਸਾਲਾ ਨੌਜਵਾਨ ਦੀ ਓਵਰਡੋਜ਼…
ਜਿਸ ਦਾ ਪਤਾ ਜਦੋਂ ਮੁੱਖ ਮੰਤਰੀ ਪੰਜਾਬ ਨੂੰ ਲੱਗਿਆਂ ਤਾਂ ਉਹਨਾਂ ਵੱਲੋਂ ਆਪਣੀ ਹੀ ਪਾਰਟੀ ਦੇ ਮੰਤਰੀ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ ਅਤੇ ਮੰਤਰੀ ਨੂੰ ਕੈਬਨਿਟ ਚੋਂ ਬਾਹਰ ਕੱਢਿਆ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੰਗਲਾ ਖ਼ਿਲਾਫ਼ ਕੇਸ ਦਰਜ ਕਰਨ ਦੇ ਵੀ ਹੁਕਮ ਦਿੱਤੇ। ਜਿਸ ਤੋਂ ਬਾਅਦ ਐਂਟੀ ਕਰੱਪਸ਼ਨ ਵਿੰਗ ਵਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।