ਪਟਿਆਲਾ (ਸਕਾਈ ਨਿਊਜ਼ ਪੰਜਾਬ), 20 ਫਰਵਰੀ 2022
ਵੱਡੀ ਖ਼ਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ।ਜਿੱਥੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਕੋਰਟ ਪਹੁੰਚ ਕੇ ਸਰੰਡਰ ਕੀਤਾ ਹੈ । ਦੱਸ ਦਈਏ ਕਿ ਬੀਤੇ ਦਿਨ 34 ਸਾਲਾਂ ਪੁਰਾਣੇ ਰੋਡ ਰੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਸਿੱਧੂ ਨੇ ਅਦਾਲਤ ਦਾ ਫ਼ੈਸਲਾ ਮਨਜ਼ੂਰ ਵੀ ਕੀਤਾ । ਹਾਲੇ ਕਿ ਅੱਜ ਸਵੇਰੇ ਨਵਜੋਤ ਸਿੱਧੂ ਨੇ ਸਿਹਤ ਖ਼ਰਾਬ ਹੋਣ ਦਾ ਹਵਾਲਾ ਦੇ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰ ਇੱਕ ਹਫਤੇ ਦਾ ਸਮਾਂ ਮੰਗਿਆ ਸੀ । ਪਰ ਅਦਾਲਤ ਨੇ ਸਿੱਧੂ ਦੀ ਪਟੀਸ਼ਨ ਰੱਦ ਕਰ ਦਿੱਤੀ । ਜਿਸ ਤੋਂ ਬਾਅਦ ਸਿੱਧੂ ਵੱਲੋਂ ਸਰੰਡਰ ਕੀਤਾ ਗਿਆ ਹੈ।