ਚੰਡੀਗੜ੍ਹ (ਜਸਪ੍ਰੀਤ ਕੌਰ ) 22 ਜਨਵਰੀ 2022
ਪੰਜਾਬ ‘ਚ ਸੀਐਮ ਚੰਨੀ ਦੇ ਰਿਸ਼ਤੇਦਾਰਾਂ ਕੋਲੋ ਈਡੀ ਦੀ ਰੇਡ ਨੂੰ ਲੈ ਕੇ ਸਿਆਸੀ ਘਮਾਸਾਨ ਮਚਿਆ ਹੋਇਆ ਹੈ । ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਇਸ ਬਾਰੇ ਵੱਡੇ ਖ਼ੁਲਾਸੇ ਕਰਦਿਆਂ ਮੁੱਖ ਮੰਤਰੀ ਚੰਨੀ ਨੂੰ ਨਿਸ਼ਾਨਾ ਬਣਾਇਆ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਕੋਲੋਂ ਈ. ਡੀ. ਤੇ ਕਰੀਬ 8 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ । ਮਜੀਠੀਆ ਨੇ ਕਾਂਗਰਸ ਪਾਰਟੀ ਤੇ ਹਮਲਾ ਬੋਲਦਿਆ ਕਿਹਾ ਕਿ ਕਾਂਗਰਸ ਇਹ ਦੱਸੇ ਕਿ ਉਹ ਹਨੀ ‘ਤੇ ਇੰਨੀ ਮਿਹਰਬਾਨੀ ਕਿਉਂ ਹੋ ਰਹੀ ਹੈ ।
ਇਹ ਵੀ ਪੜ੍ਹੋ:ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਹੋਏ ਕੋਰੋਨਾ ਪਾਜੇਟਿਵ
ਕਾਂਗਰਸ ਨੇ ਸਭ ਤੋਂ ਜ਼ਿਆਦਾ ਭ੍ਰਿਸ਼ਟਾਚਾਰ ਫੈਲਾਇਆ ਹੈ । ਮਜੀਠੀਆ ਨੇ ਕਈ ਤਸਵੀਰਾਂ ਮੀਡੀਆ ਨਾਲ ਸਾਂਝੀਆਂ ਕੀਤੀਆਂ ਜਿਸ ‘ਚ, ਭੁਪਿੰਦਰ ਸਿੰਘ ਹਨੀ ਹਰ ਸਰਕਾਰੀ ਪ੍ਰੋਗਰਾਮ ‘ਚ ਮੁੱਖ ਮੰਤਰੀ ਚੰਨੀ ਅਤੇ ਹੋਰ ਵੱਡੇ ਮੰਤਰੀਆਂ ਨਾਲ ਦਿਖਾਈ ਦੇ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ‘ਚ ਗੈਰ ਕਾਨੂੰਨੀ ਮਾਈਨਿੰਗ ‘ਚ ਕਰੀਬ 100 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਅਤੇ ਈ. ਡੀ.ਦੀ ਛਾਪੇਮਾਰੀ ਦੌਰਾਨ ਵੱਡੇ ਖ਼ੁਲਾਸੇ ਵੀ ਹੋਏ ਹਨ । ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਐੱਸ. ਐੱਸ. ਪੀ. ਅਤੇ ਡੀ. ਸੀ. ਵੀ ਚੰਨੀ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰਦੇ ਹਨ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਦਾ ਚੰਨੀ ਸਰਕਾਰ ”ਤੇ ਹਮਲਾ, ਕਿਹਾ-ਭ੍ਰਿਸ਼ਟਾਚਾਰ ਲਈ ਚੰਨੀ ਨੂੰ…
ਮਜੀਠੀਆ ਨੇ ਕਿਹਾ ਕਿ ਭੁਪਿੰਦਰ ਸਿੰਘ ਹਨੀ ਮੁੱਖ ਮੰਤਰੀ ਚੰਨੀ ਦੇ ਬੇਹੱਦ ਕਰੀਬ ਹੈ ਤੇ ਉਹ ਮੁੱਖ ਮੰਤਰੀ ਦੀਆਂ ਸ਼ਕਤੀਆਂ ਦਾ ਇਸਤੇਮਾਲ ਕਰ ਰਿਹਾ ਹੈ, ਜਦੋਂ ਕਿ ਉਸ ਦਾ ਕੋਈ ਵੀ ਰੁਤਬਾ ਨਹੀਂ ਹੈ । ਮਜੀਠੀਆ ਨੇ ਇਹ ਵੀ ਕਿਹਾ ਕਿ ਭੁਪਿੰਦਰ ਸਿੰਘ ਨੂੰ ਸਰਕਾਰੀ ਸੁਰੱਖਿਆ ਮਿਲੀ ਹੋਈ ਹੈ । ਮਜੀਠੀਆ ਨੇ ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ‘ਤੇ ਵੀ ਨਿਸ਼ਾਨਾ ਕਸਦਿਆਂ ਕਿਹਾ ਕਿ ਉਂਝ ਤਾਂ ਨਵਜੋਤ ਸਿੱਧੂ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਇੰਨੇ ਵੱਡੇ-ਵੱਡੇ ਭਾਸ਼ਣ ਦਿੰਦੇ ਹਨ ਅਤੇ ਹੁਣ ਉਨ੍ਹਾਂ ਨੇ ਕਿਉਂ ਚੁੱਪੀ ਸਾਧੀ ਹੋਈ ਹੈ ।