ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ

Must Read

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ...

ਚੰਡੀਗੜ੍ਹ/ ਬੋੜਾਵਾਲ/ਬੁਢਲਾਡਾ (ਮਾਨਸਾ), 15 ਅਗਸਤ

ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਮਿਸਾਲ ਕਾਰਜ ਕਰਵਾਏ ਜਾ ਹਨ l

ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦੀ ਇਹ ਸੁੰਦਰ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਇਮਾਰਤ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਹਰ ਪੱਖੋਂ ਬਿਹਤਰੀਨ ਬਣਨ ਦੀ ਗਵਾਹੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਮੇਂ ਦੀ ਲੋੜ ਮੁਤਾਬਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਿਸ ਦੇ ਚਲਦਿਆ ਸਿੱਖਿਆ ਪੱਖੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ।

ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਨਿਰੰਤਰ ਉਪਰਾਲਿਆਂ ਦੇ ਸਦਕਾ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੱਡਾ ਵਾਧਾ ਹੋਇਆ ਹੈ।

ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਹੀ ਕੁੱਲ 195 ਅੱਪਰ ਪ੍ਰਾਇਮਰੀ ਸਕੂਲਾਂ ਵਿੱਚੋਂ 192 ਸਕੂਲ ਅਤੇ 294 ਪ੍ਰਾਇਮਰੀ ਸਕੂਲਾਂ  ਵਿੱਚੋਂ 288 ਸਮਾਰਟ ਸਕੂਲ ਦਾ ਦਰਜਾ ਹਾਸਲ ਕਰ ਚੁੱਕੇ ਹਨ। ਉਨ੍ਹਾਂ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਤੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟਮਈ ਸਮੇਂ ਦੇ ਬਾਵਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਲਗਾਤਾਰ ਮਿਹਨਤ ਕੀਤੀ ਅਤੇ ਅਕਾਦਮਿਕ ਪੱਧਰ ’ਤੇ ਵਧੀਆ ਨਤੀਜੇ ਹਾਸਲ ਕੀਤੇ।

ਇਸ ਦੌਰਾਨ ਸ. ਕਾਂਗੜ ਨੇ ਸਕੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਬਿਜਲੀ ਦੀ ਬੱਚਤ ਲਈ ਸਥਾਪਤ ਸੋਲਰ ਪਲਾਂਟ, ਐਜੂਸੈਟ ਰੂਮ, ਕੰਪਿਊਟਰ ਲੈਬ, ਸਮਾਰਟ ਕਲਾਸ ਰੂਮ, ਲਾਇਬ੍ਰੇਰੀ, ਸਾਇੰਸ ਲੈਬ, ਭਾਸ਼ਾ ਲੈਬ, ਸਮਾਰਟ ਗੇਟ, ਐਜੂਕੇਸ਼ਨਲ ਪਾਰਕ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਕਰੀਬ 20 ਲੱਖ ਰੁਪਏ ਦੀ ਗਰਾਂਟ ਦੇ ਨਾਲ ਨਾਲ ਸਕੂਲ ਦੇ ਪਿ੍ਰੰਸੀਪਲ ਸਮੇਤ ਸਮੂਹ ਸਟਾਫ਼ ਵੱਲੋਂ ਗ੍ਰਾਮ ਪੰਚਾਇਤ ਤੇ ਹੋਰ ਸਮਾਜ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਇਸ ਸਕੂਲ ਦਾ ਕਾਇਆ ਕਲਪ ਕੀਤਾ ਗਿਆ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਸ ਦੌਰਾਨ ਸਕੂਲ ਕੰਪਲੈਕਸ ਵਿਖੇ ਹੀ ਸਥਾਪਿਤ ਬੈਡਮਿੰਟਨ ਹਾਲ ਵਿਖੇ ਵਿਦਿਆਰਥੀਆਂ ਨਾਲ ਬੈਡਮਿੰਟਨ ਵੀ ਖੇਡਿਆ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਦੁਆਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਅੰਜੂ ਗੁਪਤਾ, ਸਕੂਲ ਦੇ ਮੁੱਖ ਅਧਿਆਪਕ ਸ. ਹਰਜਿੰਦਰ ਸਿੰਘ ਵਿਰਦੀ ਅਤੇ ਪਿੰਡ ਦੇ ਸਰਪੰਚ ਸ. ਗੁਰਮੇਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਐਸ.ਐਸ.ਪੀ ਡਾ. ਨਰਿੰਦਰ ਭਾਰਗਵ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਰਣਜੀਤ ਕੌਰ ਭੱਟੀ ਅਤੇ ਡਾ. ਮੰਜੂ ਬਾਂਸਲ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਰਾਮ ਸਿੰਘ ਸਰਦੂਲਗੜ੍ਹ, ਕਾਂਗਰਸੀ ਆਗੂ ਸ਼੍ਰੀ ਬੋਘ ਸਿੰਘ ਦਾਤੇਵਾਸ, ਸ਼੍ਰੀ ਮਾਈਕਲ ਗਾਗੋਵਾਲ, ਐਸ.ਡੀ.ਐਮ ਸ਼੍ਰੀ ਕਾਲਾ ਰਾਮ ਕਾਂਸਲ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

 

LEAVE A REPLY

Please enter your comment!
Please enter your name here

Latest News

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...

More Articles Like This