ਅੰਮ੍ਰਿਤਸਰ(ਰਘੂ ਮਹਿੰਦਰੂ), 10 ਨਵੰਬਰ 2022
ਪੰਜਾਬ ਦੇ ਵਿੱਚ ਡੇਂਗੂ ਦਾ ਕਹਿਰ ਵੱਧਦਾ ਜਾ ਰਿਹਾ ਹੈ।ਆਏ ਦਿਨ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ।ਇਸ ਦੇ ਚਲਦਿਆ ਹੁਣ ਅੰਮ੍ਰਿਤਸਰ ਤੋਂ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਬੀਤੇ ਦਿਨ ਡੇਂਗੂ ਨਾਲ ਪੀੜਿਤ ਪਾਏ ਗਏ ਅਤੇ ਉਹਨਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜਿੱਥੇ ਡਾਕਟਰਾਂ ਵੱਲੋਂ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਇਸ ਸਮੇਂ ਉਹਨਾਂ ਦੀ ਹਾਲਤ ਵਿੱਚ ਸੁਧਾਰ ਹੈ।ਉਹਨਾਂ ਦੇ ਪ੍ਰਸ਼ੰਸਕ, ਦੋਸਤ ਅਤੇ ਰਿਸ਼ਤੇਦਾਰ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਹਾਲ-ਚਾਲ ਪੱੁਛਣ ਲਈ ਹਸਪਤਾਲ ਪਹੁੰਚ ਰਹੇ ।
ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਉਹਨਾਂ ਨੇ ਟੈਸਟ ਕਰਵਾਏ ਤਾਂ ਉਹ ਡੇਂਗੂ ਨਾਲ ਪੀੜਿਤ ਪਾਏ ਗਏ ਜਿਸ ਕਰਕੇ ਉਹਨਾਂ ਹਸਪਤਾਲ ਵਿੱਚ ਦਾਖਲ ਹੋਣਾ ਪਿਆ।
ਹਸਪਤਾਲ ਦੇ ਸੁਪਰਡੈਂਟ ਡਾਕਟਰ ਕਰਨਜੀਤ ਸਿੰਘ ਨੇ ਦੱਸਿਆ ਕਿ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਲਤ ਵਿੱਚ ਸੁਧਾਰ ਹੈ ਅਤੇ ਕੋਈ ਚਿੰਤਾ ਵਾਲੀ ਗੱਲ ਨਹੀਂ।ਉਨ੍ਹਾਂ ਦੱਸਿਆ ਕਿ ਹਸਪਤਾਲ ’ਚ ਸਾਰੇ ਮਰੀਜ਼ਾਂ ਦੇ ਡੇਂਗੂ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਇਲਾਜ ਵੀ ਮੁਫ਼ਤ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਸੀਂ ਡੇਂਗੂ ਕਾਰਨ ਬੀਮਾਰ ਹੋ ਤਾਂ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ।