ਫਿਰੋਜ਼ਪੁਰ(ਸੁਖਚੈਨ ਸਿੰਘ),15 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਚ ਕਿਸਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਨੌਜਵਾਨ ਤੇ ਦਿੱਲੀ ਵਿੱਚ ਲੱਗੇ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਬਜੁਰਗਾਂ ਅਤੇ ਨੌਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਹ ਕੈਂਡਲ ਮਾਰਚ ਕੱਢਿਆ ਗਿਆ ਹੈ। ਇਹ ਕੈਂਡਲ ਮਾਰਚ ਕਿਸਾਨਾਂ ਮਜ਼ਦੂਰਾਂ ਦੁਕਾਨਦਾਰ ਤੇ ਹਰ ਵਰਗ ਦੇ ਲੋਕ ਵੱਲੋਂ ਕੱਢਿਆ ਗਿਆ।