ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ)
ਕਿਸਾਨਾਂ ਵਲੋਂ ਦਿੱਲੀ ‘ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਹਨਾਂ ਨੇ ਕਿਹਾ ਹੈ ਕਿ ਦਿੱਲੀ ਤੋਂ ਅੱਜ ਜਿਹੜੇ ਦ੍ਰਿਸ਼ ਦੇਖਣ ਨੂੰ ਮਿਲੇ ਹਨ, ਉਹ ਹੈਰਾਨ ਕਰ ਦੇਣ ਵਾਲੇ ਹਨ।
ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ‘ਆਪ’ ਨੇ ਘੇਰੀ ਕੇਂਦਰ ਸਰਕਾਰ
ਉਨ੍ਹਾਂ ਕਿਹਾ ਕਿ ਇਸ ਹਿੰਸਾ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਨੂੰ ਟਰੈਕਟਰ ਪਰੇਡ ਮੁਲਤਵੀ ਤੱਕ ਕਰਨੀ ਪਈ। ਕੈਪਟਨ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਤੋਂ ਵਾਪਸ ਬਾਰਡਰਾਂ ‘ਤੇ ਚਲੇ ਜਾਣ, ਜਿੱਥੇ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਹਨ।
ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ
ਦਿੱਲੀ ‘ਚ ਕਿਸਾਨ ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਦੀ ਸੰਯੁਕਤ ਕਿਸਾਨ ਮੋਰਚੇ ਨੇ ਨਿੰਦਾ ਕੀਤੀ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ ਅਤੇ ਹਿੰਸਕ ਘਟਨਾਵਾਂ ਦੀ ਨਿੰਦਾ ਕਰਦੇ ਹਾਂ।
ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ
ਅਜਿਹੀਆਂ ਘਟਨਾਵਾਂ ਵਿਚ ਸ਼ਾਮਲ ਲੋਕਾਂ ਤੋਂ ਆਪਣੇ ਆਪ ਨੂੰ ਵੱਖ ਕਰਦੇ ਹਾਂ। ਸਾਡੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਸੰਗਠਨਾਂ ਅਤੇ ਵਿਅਕਤੀਆਂ ਨੇ ਤੈਅ ਰਸਤਿਆਂ ਨੂੰ ਛੱਡਿਆ। ਇਹ ਬਿਲਕੁਲ ਨਿੰਦਣਯੋਗ ਤੇ ਨਾਬਰਦਾਸ਼ਤਯੋਗ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿਚ ਘੁਸਪੈਠ ਕੀਤੀ ਹੈ ਤੇ ਅਸੀਂ ਹਮੇਸ਼ਾਂ ਇਸ ਗੱਲ ਦੇ ਹੱਕ ਵਿਚ ਰਹੇ ਹਾਂ ਕਿ ਸ਼ਾਂਤੀ ਹੀ ਇਸ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਮੋਰਚੇ ਨੇ ਕਿਹਾ ਕਿ ਅਸੀਂ ਆਪਣੇ ਆਪ ਨੂੰ ਅਜਿਹੇ ਸਾਰੇ ਤੱਤਾਂ ਤੋਂ ਵੱਖ ਕਰਦੇ ਹਾਂ ਜਿਨ੍ਹਾਂ ਨੇ ਸਾਡੀ ਅਨੁਸ਼ਾਸਨ ਦੀ ਉਲੰਘਣਾ ਕੀਤੀ ਹੈ।