ਚੰਡੀਗੜ੍ਹ(ਸਾਹਿਲ ਨਰੂਲਾ) 29 ਜਨਵਰੀ 2022
ਹਾਲ ਹੀ ‘ਚ ਜਿੱਥੇ ਵੱਖ ਵੱਖ ਪਾਰਟੀਆਂ ਵੱਲੋਂ 20 ਫਰਵਰੀ ਨੂੰ ਹੋਣ ਵਾਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਨਾਮਜਦ ਕਰਾਉਦਿਆਂ ਦੇਖਿਆ ਜਾ ਰਿਹਾ ਹੈ ਓਥੇ ਹੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲੱਗਾ ।
ਇਹ ਖਬਰ ਵੀ ਪੜ੍ਹੋ:ਹਲਕਾ ਅਮਲੋਹ ਦੇ ਸੀਨੀਅਰ ਕਾਂਗਰਸੀ ਆਗੂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ…
ਜੀ ਹਾਂ ਦੱਸ ਦਈਏ ਕੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਲੋਕ ਕਾਂਗਰਸ ਦੇ ਛੇ ਉਮੀਦਵਾਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ । ਉਨ੍ਹਾਂ ਵਲੋਂ ਭਾਜਪਾ ਦੇ ਕਮਲ ਦੇ ਫੁੱਲ ‘ਤੇ ਚੋਣ ਲੜਨ ਦੀ ਗੱਲ ਕਹੀ ਜਾ ਰਹੀ ਹੈ।
ਇਹ ਖਬਰ ਵੀ ਪੜ੍ਹੋ:ਆਸਟ੍ਰੇਲੀਆ ਪਾਕਿਸਤਾਨ ਨੂੰ ਹਰਾ ਕੇ ਸੁਪਰ ਲੀਗ ਦੇ ਸੈਮੀਫਾਈਨਲ ‘ਚ ਪਹੁੰਚਿਆ
ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਵੱਲੋਂ ਇਸ ਸਬੰਧੀ ਭਾਜਪਾ ਹਾਈਕਮਾਨ ਨਾਲ ਗੱਲ਼ਬਾਤ ਕੀਤੀ ਜਾ ਰਹੀ ਹੈ । ਦੱਸ ਦਈਏ 6 ਉਮੀਦਵਾਰਾਂ ਨੇ ਪੰਜਾਬ ਲੋਕ ਕਾਂਗਰਸ ਦੇ ਹਾਕੀ ਚੋਣ ਨਿਸ਼ਾਨ ਉਤੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।