ਮੋਹਾਲੀ,16 ਜਨਵਰੀ (ਸਕਾਈ ਨਿਊਜ਼ ਬਿਊਰੋ)
ਕੋਰੋਨਾ ਵਾਇਰਸ ਤੋਂ ਬੱਚਣ ਲਈ ਕੋਰੋਨਾ ਵੈਕਸੀਨ ਬਣਾਈ ਗਈ ਹੈ ਜਿਸ ਦੀ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯਾਨੀ ਕਿ 16 ਜਨਵਰੀ ਨੂੰ ਮੁਹਾਲੀ ਦੇ ਵਿੱਚ ਸ਼ੁਰੂਆਤ ਕੀਤੀ ਹੈ ।ਇਸ ਮੌਕੇੇ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਸ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ।ਉਹਨਾਂ ਨੇ ਇਹ ਵੀ ਕਿਹਾ ਕਿ ਕੁਝ ਲੋਕ ਕੋਰੋਨਾ ਵੈਕਸੀਨ ਨੂੰ ਲੈ ਕੇ ਅਫ਼ਵਾਹਾਂ ਫੈਲਾ ਰਹੇ ਹਨ ਕਿ ਕੋਰੋਨਾ ਵੈਕਸੀਨ ਦੇ ਲਗਾਉਣ ਨਾਲ ਸਰੀਰ ‘ਤੇ ਮਾੜਾ ਅਸਰ ਪਵੇਗਾ, ਜੋ ਕਿ ਬਿਲਕੁਲ ਗਲਤ ਹੈ।
ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਹਾਰਦਿਕ ਪਾਂਡਿਆ ਦੇ ਪਿਤਾ ਨਹੀਂ ਰਹੇ
ਉਨ੍ਹਾਂ ਕਿਹਾ ਕਿ ਕਦੇ ਵੀ ਕੋਈ ਵਿਿਗਆਨੀ ਜਾਂ ਡਾਕਟਰ ਮਾੜੇ ਪ੍ਰਭਾਵ ਵਾਲੀ ਚੀਜ਼ ਆਮ ਜਨਤਾ ਲਈ ਰਿਲੀਜ਼ ਨਹੀਂ ਕਰੇਗਾ। ਕੈਪਟਨ ਨੇ ਕਿਹਾ ਕਿ ਕਈ ਲੋਕ ਕਹਿੰਦੇ ਹਨ ਕਿ ਪਹਿਲਾਂ ਮੈਂ ਟੀਕਾ ਲਗਵਾਵਾਂ ਪਰ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਕਾਰਨ ਅਜਿਹਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਚਾਹੁਣ ਤਾਂ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਇਹ ਟੀਕਾ ਲਗਵਾਉਣ ‘ਚ ਕੋਈ ਸਮੱਸਿਆ ਨਹੀਂ ਹੈ।
ਕੈਪਟਨ ਨੇ ਕਿਹਾ ਕਿ ਆਮ ਲੋਕਾਂ ਲਈ ਇਹ ਟੀਕਾ ਕਾਫੀ ਮਹਿੰਗਾ ਪਵੇਗਾ, ਇਸ ਲਈ ਉਨ੍ਹਾਂ ਨੇ ਮੋਦੀ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਲੋਕਾਂ ਨੂੰ ਇਹ ਟੀਕਾ ਮੁਫ਼ਤ ‘ਚ ਲਗਵਾਇਆ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੀ ਬੀਮਾਰੀ ਖ਼ਤਮ ਨਹੀਂ ਹੋਈ ਹੈ, ਸਗੋਂ ਇਸ ਦਾ ਨਵਾਂ ਸਟ੍ਰੇਨ ਆ ਗਿਆ ਹੈ, ਜੋ ਕਿ ਪਹਿਲਾਂ ਨਾਲੋਂ ਜ਼ਿਆਦਾ ਖ਼ਤਰਨਾਕ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਸੁਰੱਖਿਆ ਦਾ ਧਿਆਨ ਅਤੇ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਬਚਾਅ ਕਰਨ ਲਈ ਗੱਲ ਕਹੀ।