ਚੰਡੀਗੜ੍ਹ,23 ਮਾਰਚ (ਸਕਾਈ ਨਿਊਜ਼ ਬਿਊਰੋ)
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੋਲੀ ਤਿਉਹਾਰ ਨੂੰ ਲੈ ਕੇ ਸਖ਼ਤ ਫੈਸਲੇ ਲਏ ਗਏ ਹਨ। ਪ੍ਰਸ਼ਾਂਸਨ ਨੇ ਚੰਡੀਗੜ੍ਹ ‘ਚ ਹੋਣ ਵਾਲੇ ਮਿਲਨ ਸਮਾਰੋਹਾਂ ਨੂੂੰ ਰੱਦ ਕਰ ਦਿੱਤਾ ਹੈ।ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।ਇਹ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੋਲੀ ਪ੍ਰੋਗਰਾਮਾਂ ਨੂੰ ਹੋਟਲ, ਰੈਸਟੋਰੈਂਟ ਜਾਂ ਕਲੱਬਾਂ ਵਿੱਚ ਮਨਾਹੀ ਕੀਤੀ ਜਾਵੇ। ਪ੍ਰਸ਼ਾਸਨ ਨੇ ਆਪਣੇ ਹੁਕਮਾਂ ਵਿੱਚ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੋਲੀ ਦਾ ਤਿਉਹਾਰ ਮਨਾਉਣ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਨ ਨੇ ਹੁਕਮ ਦਿੱਤੇ ਹਨ ਕਿ ਸਾਰੇ ਖਾਣ ਪੀਣ ਵਾਲੇ ਸਥਾਨ ਰਾਤ ਨੂੰ 11 ਵਜੇ ਬੰਦ ਹੋ ਜਾਣਗੇ। ਖਾਣ-ਪੀਣ ਦੇ ਸਾਰੇ ਜੋੜੇ, ਹੋਟਲ, ਰੈਸਟੋਰੈਂਟ ਅਤੇ ਮਾਲ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ।
ਮੋਗਾ ਪੁਲਿਸ ਨੇ ਅੰਨ੍ਹੇ ਕਤਲ ਦਾ ਮਾਮਲਾ ਸੁਲਝਾਇਆ
ਸੁਖਨਾ ਲੇਕ, ਮਾਲਾਂ, ਬਾਜ਼ਾਰਾਂ ਅਤੇ ਮੰਡੀਆਂ ਵਿੱਚ ਕੋਵਿਡ ਨੂੰ ਲੈ ਕੇ ਨਿਯਮਾਂ ਵਿੱਚ ਸਖਤੀ ਵਰਤੀ ਜਾਏਗੀ। ਸਬਜ਼ੀਆਂ ਅਤੇ ਫਲ ਵੇਚਣ ਲਈ ਰੇਹੜੀਆਂ ਰਿਹਾਇਸ਼ੀ ਇਲਾਕਿਆਂ ਵਿਚ ਭੇਜੀਆਂ ਜਾਣਗੀਆਂ ਤਾਂ ਜੋ ਮੰਡੀਆਂ ਵਿਚ ਲੋਕਾਂ ਦੀ ਭੀੜ ਨਾ ਪਵੇ। ਚੰਡੀਗੜ੍ਹ ਵਿਚ ਕਿਸੇ ਵੀ ਤਰ੍ਹਾਂ ਦੇ ਸਮਾਜਿਕ ਅਤੇ ਰਾਜਨੀਤਿਕ ਇਕੱਠ ਅਤੇ ਇਥੋਂ ਤਕ ਕਿ ਵਿਆਹ ਦੇ ਪ੍ਰੋਗਰਾਮ ਲਈ ਡੀਸੀ ਤੋਂ ਇਜਾਜ਼ਤ ਲੈਣੀ ਪਵੇਗੀ। ਡੀਸੀ ਮਹਿਮਾਨਾਂ ਦੀ ਗਿਣਤੀ ਨਿਰਧਾਰਤ ਕਰੇਗਾ। ਵਿਆਹ ਸਮਾਗਮਾਂ, ਰਾਜਨੀਤਿਕ ਇਕੱਠਾਂ ਜਾਂ ਹੋਰ ਕਿਸਮਾਂ ਦੇ ਸਮਾਗਮਾਂ ਵਿਚ, ਪ੍ਰਬੰਧਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਾਰੇ ਮਹਿਮਾਨ ਮਾਸਕ ਪਾ ਕੇ ਆਉਣ। ਚੰਡੀਗੜ੍ਹ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰਦਰਸ਼ਨੀ ਅਤੇ ਮੇਲੇ ਲਗਾਉਣ ਦੀ ਮਨਾਹੀ ਹੋਵੇਗੀ। ਪਹਿਲਾਂ ਤੋਂ ਚੱਲ ਰਹੀ ਪ੍ਰਦਰਸ਼ਨੀ ਅਤੇ ਮੇਲੇ ਨੂੰ ਚਲਾਉਣ ਦੀ ਆਗਿਆ ਦਿੱਤੀ ਗਈ ਹੈ।
45 ਸਾਲ ਤੋਂ ਉੱਪਰ ਵਾਲਿਆਂ ਨੂੰ 1 ਅਪ੍ਰੈਲ ਤੋਂ ਲਗੇਗੀ ਕੋਰੋਨਾ ਵੈਕਸੀਨ
ਫਰੰਟ ਲਾਈਨ ਵਰਕਰਾਂ ਜਿਵੇਂ ਸਿਹਤ ਸੰਭਾਲ ਕਰਮਚਾਰੀਆਂ, ਪੁਲਿਸ ਅਧਿਕਾਰੀਆਂ ਅਤੇ ਮਿਉਂਸਪਲ ਅਧਿਕਾਰੀਆਂ ਨੂੰ ਅੱਗੇ ਆ ਕੇ ਟੀਕੇ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸਮੂਹ ਕੌਂਸਲਰਾਂ, ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਅਤੇ ਸਥਾਨਕ ਨੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਾਂ ਨੂੰ ਟੀਕੇ ਲਗਾਉਣ ਲਈ ਪ੍ਰੇਰਿਤ ਕਰਨ।