ਚੰਡੀਗੜ੍ਹ,15 ਫਰਵਰੀ (ਸਕਾਈ ਨਿਊਜ਼ ਬਿਊਰੋ)
ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ।ਜਿੱਥੇ ਕਿ ਦੇਰ ਰਾਤ ਕੁਝ ਅਣਪਛਾਤਿਆਂ ਵੱਲੋਂ ਮਹਿਲਾ ਕਾਂਗਰਸ ਪ੍ਰਧਾਨ ਦੀਪਾ ਦੂਬੇ ਦੇ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ ਹੈ।ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।