ਖਟਕੜ ਕਲਾਂ (ਸਾਹਿਲ ਨਰੂਲਾ), 23 ਮਾਰਚ 2022
ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਅਹਿਮ ਕਦਮ ਚੱੁਕਦੇ ਹੋਏ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ:ਪੀਐਮ ਮੋਦੀ ਅਤੇ ਸੀਐਮ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ,…
ਹੁਣ ਪੰਜਾਬ ਵਾਸੀਰਿਸ਼ਵਤਖੋਰੀ ਅਤੇ ਹਫ਼ਤਾਵਸੂਲੀ ਦੀ ਸ਼ਿਕਾਇਤ ਹੁਣ ਲੋਕ 9501-200-200 ਨੰਬਰ ’ਤੇ ਸ਼ਿਕਾਇਤ ਕਰ ਸਕਣਗੇ।ਪੰਜਾਬ ਵਾਸੀ ਇਸ ਵੈਟਸਐਪ ਨੰਬਰ ’ਤੇ ਵੀਡੀਓ ਅਤੇ ਆਡੀਓ ਵੀ ਭੇਜ ਸਕਦੇ ਹਨ, ਜੋਕਿ ਸਿੱਧੀ ਭਗਵੰਤ ਮਾਨ ਦੇ ਕੋਲ ਪਹੁੰਚੇਗੀ ਅਤੇ ਤਰੁੰਤ ਐਕਸ਼ਨ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ:ਹੈਦਰਾਬਾਦ ਦੇ ਸਕਰੈਪ ਗੋਦਾਮ ‘ਚ ਲੱਗੀ ਭਿਆਨਕ ਅੱਗ, ਕਈ ਲੋਕਾਂ ਦੀ…
ਸੀਐਮ ਭਗਵੰਤ ਮਾਨ ਨੇ ਕਿਹਾ ਮੈਨੂੰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਤਿੰਨ ਕਰੋੜ ਲੋਕਾਂ ਦਾ ਸਾਥ ਚਾਹੀਦਾ ਹੈ।ਉਹਨਾਂ ਕਿਹਾ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਉਨ੍ਹਾਂ ਨੂੰ ਮਨ੍ਹਾ ਨਾ ਕਰੀਓ, ਸਿਰਫ਼ ਉਨ੍ਹਾਂ ਦੀ ਆਡੀਓ ਅਤੇ ਵੀਡੀਓ ਬਣਾ ਕੇ ਇਸ ਵਟਸਐਪ ਨੰਬਰ ’ਤੇ ਭੇਜ ਦਿਓ । ਜਿਸ ਤੋਂ ਬਾਅਦ ਤੁਰੰਤ ਐਕਸ਼ਨ ਲਿਆ ਜਾਵੇਗਾ।