ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 11 ਮਾਰਚ 2022
ਚੋਣ ਨਤੀਜੇ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਖਰੀ ਕੈਬਨਿਟ ਮੀਟਿੰਗ ਸੱਦੀ ਹੈ ।ਜਿਸ ਤੋਂ ਬਾਅਦ ਸਾਬਕਾ ਸੀਐਮ ਚੰਨੀ ਰਾਜਪਾਲ ਨੂੰ ਅਸਤੀਫਾ ਸੌਂਪਣਗੇ।ਅੱਜ 11.30 ਵਜੇ ਕੈਬਨਿਟ ਮੀਟਿੰਗ ਹੋਵੇਗੀ ।ਇਸ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀਆਂ ਨਾਲ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਅਹਿਮ ਗੱਲਬਾਤ ਕਰਨਗੇ ।
ਇਹ ਖ਼ਬਰ ਵੀ ਪੜ੍ਹੋ: ਸੀਐਮ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੂੰ MP ਅਹੁਦੇ…
ਦੱਸ ਦਈਏ ਕਿ ਬੀਤੇ ਦਿਨ ਚੋਣ ਨਤੀਜੇ ਆਏ। ਜਿਸ ਵਿੱਚ ਆਮ ਆਦਮੀ ਪਾਰਟੀ ਨੇ 117 ਸੀਟਾਂ ਚੋਂ 92 ਸੀਟਾਂ ਲੈ ਕੇ ਵੱਡੀ ਜਿੱਤ ਹਾਸਲ ਕੀਤੀ ਅਤੇ ਕਾਂਗਰਸ ਪਾਰਟੀ ਦਾ ਸਫਾਇਆ ਕਰ ਦਿੱਤਾ।ਆਪਣੇ –ਆਪ ਨੂੰ ਵੱਡੀ ਸਿਆਸੀ ਪਾਰਟੀ ਅਖਾਉਣ ਵਾਲੀ ਕਾਂਗਰਸ ਪਾਰਟੀ ਦੀ ਝੋਲੀ ਸਿਰਫ਼ 18 ਸੀਟਾਂ ਪਈਆਂ । ਬੀਜੇਪੀ 2 ਅਤੇ ਸ਼੍ਰੋਮਣੀ ਅਕਾਲੀ ਦਲ +ਬਸਪਾ ਨੂੰ 4 ਸੀਟਾਂ ਮਿਲੀਆਂ ਹਨ । ਅਜ਼ਾਦ ਨੂੰ 1 ਸੀਟ ਮਿਲੀ।