ਬਰਨਾਲਾ (ਪਰਵੀਨ ਰਿਸ਼ੀ), 8 ਮਾਰਚ 2022
ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦੌਰਾਨ 2 ਮਾਰਚ ਨੂੰ ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਚੰਦਨ ਜਿੰਦਲ 4 ਸਾਲਾਂ ਤੋਂ ਐਮਬੀਬੀਐਸ ਦੀ ਪੜ੍ਹਾਈ ਕਰਨ ਲਈ ਯੂਕਰੇਨ ਦੇ ਵਿਨੀਸ਼ੀਆ ਸੂਬੇ ਵਿੱਚ ਗਿਆ ਸੀ।
ਜਿੱਥੇ 2 ਫਰਵਰੀ ਨੂੰ ਚੰਦਨ ਜਿੰਦਲ ਗੰਭੀਰ ਰੂਪ ਵਿਚ ਬਿਮਾਰ ਹੋ ਗਿਆ ਅਤੇ ਉਸ ਦੇ ਦਿਮਾਗ ਵਿਚ ਖੂਨ ਵੜ ਗਿਆ ਅਤੇ ਉਸ ਨੂੰ ਆਈਸੀਯੂ ਵਿਚ ਦਾਖਲ ਕਰਵਾਉਣਾ ਪਿਆ।
ਪਰ ਯੂਕਰੇਨ ਵਿੱਚ ਵਿਗੜਦੇ ਹਾਲਾਤ ਵਿੱਚ ਚੰਦਨ ਜਿੰਦਲ ਦੀ ਇਲਾਜ ਦੌਰਾਨ ਮੌਤ ਹੋ ਗਈ।ਚਰਨਜੀਤ ਸਿੰਘ ਚੰਨੀ ਨਾਲ ਮੌਕੇ ‘ਤੇ ਗੱਲਬਾਤ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ‘ਚ ਪਰਿਵਾਰ ਦੇ ਨਾਲ ਹਾਂ l
ਮ੍ਰਿਤਕ ਚੰਦਨ ਜਿੰਦਲ ਦੀ ਮ੍ਰਿਤਕ ਦੇਹ ਵੀ ਜਲਦ ਹੀ ਭਾਰਤ ਵਾਪਸ ਆ ਜਾਵੇਗੀ।ਪੰਜਾਬ ਤੋਂ ਯੂਕਰੇਨ ਗਏ ਬਾਕੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈl
ਪੰਜਾਬ ਸਰਕਾਰ ਦੀ ਤਰ੍ਹਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਵੀ ਮੀਟਿੰਗ ਕੀਤੀ ਗਈ ਹੈ।ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਕੁੱਲ ਪੰਜਾਬ ਵਿੱਚੋਂ 997 ਵਿਦਿਆਰਥੀ ਪੜ੍ਹਾਈ ਲਈ ਯੂਕਰੇਨ ਗਏ ਸਨ, ਜਿਨ੍ਹਾਂ ਵਿੱਚੋਂ 442 ਬੱਚੇ ਵਾਪਸ ਆ ਚੁੱਕੇ ਹਨ ਅਤੇ ਬਾਕੀ ਬੱਚਿਆਂ ਨੂੰ ਵਾਪਸ ਲਿਆਉਣ ਲਈ ਯਤਨ ਜਾਰੀ ਹਨ।