ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 4 ਅਪ੍ਰੈਲ 2022
ਸੂਬੇ ਅੰਦਰ ਪੁਲਿਸ ਤੰਤਰ ਵਿੱਚ ਫੇਰਬਦਲ ਕਰਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪੰਜਾਬ ਦੇ ਐਸ.ਐਸ.ਪੀਜ਼ ਨਾਲ ਮੀਟਿੰਗ ਸ਼ੁਰੂ ਹੋ ਚੱੁਕੀ। ਸੀਐਮ ਮਾਨ ਵੱਲੋਂ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਗੱਲਬਾਤ ਜਾਰੀ । ਇਸ ਮੀਟਿੰਗ ਦੌਰਾਨ ਅਹਿਮ ਫੈਸਲੇ ਲੈਣ ਤੋਂ ਬਾਅਦ ਐਸ.ਐਸ.ਪੀਜ਼ ਨੂੰ ਸਖਤ ਹਦਾਇਤਾਂ ਦਿੱਤੀਆਂ ਜਾ ਸਕਦੀਆਂ ਹਨ।
ਇਹ ਖ਼ਬਰ ਵੀ ਪੜ੍ਹੋਵਿਧਾਇਕ ਕੁਲਵੰਤ ਸਿੱਧੂ ਨੇ ਲੁਧਿਆਣਾ ਦੇ ਸੰਗੀਤ ਸਿਨੇਮਾ ਵਾਲੀ ਸੜਕ ਦੇ…
ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਪੁਲਸ ਅਧਿਕਾਰੀਆਂ ਨੂੰ ਹਰ ਹਾਲ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸਖ਼ਤੀ ਨਾਲ ਬਣਾ ਕੇ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਜਾਣਗੇ। ਪੁਲਸ ਅਧਿਕਾਰੀਆਂ ਨੂੰ ਸੂਬੇ ’ਚ ਗੈਂਗਸਟਰਾਂ ਦੇ ਖ਼ਿਲਾਫ਼ ਸਖ਼ਤੀ ਕਰਨ ਲਈ ਕਿਹਾ ਜਾਵੇਗਾ।
ਤੁਹਾਨੂੰ ਦੱਸ ਦਈਏ ਮੁੱਖ ਮੰਤਰੀ ਦੇ ਹੁਕਮਾਂ ’ਤੇ ਬੀਤੇ 2 ਦਿਨਾਂ ’ਚ ਵੱਖ-ਵੱਖ ਜ਼ਿਿਲ੍ਹਆਂ ਦੇ ਐੱਸ. ਐੱਸ. ਪੀਜ਼ ਤਬਦੀਲ ਕਰ ਦਿੱਤੇ ਗਏ ਸਨ।