ਹੁਸ਼ਿਆਰਪੁਰ (ਅਮਰੀਕ ਕੁਮਾਰ),22 ਫਰਵਰੀ
ਜ਼ਿਲ੍ਹਾ ਪੁਲੀਸ ਮੁਖੀ ਹੁਸ਼ਿਆਰਪੁਰ ਸ੍ਰੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀਆਈਏ ਸਟਾਫ ਹੁਸ਼ਿਆਰਪੁਰ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਨੇ ਦੌਰਾਨੇ ਗਸ਼ਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾ ਤੋਂ ਨਾਜਾਇਜ਼ ਅਸਲਾ ਅਤੇ ਦਸ ਜ਼ਿੰਦਾ ਕਾਰਤੂਸ ਬਰਾਮਦ ਕੀਤੇ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਸੀਆਈਏ ਸਟਾਫ਼ ਹੁਸ਼ਿਆਰਪੁਰ ਦੇ ਇੰਚਾਰਜ ਸ਼ਿਵ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸੀਆਈਏ ਸਟਾਫ ਦੇ ਅਧਿਕਾਰੀ ਮਹੇਸ਼ ਚੰਦਰ ਵੱਲੋਂ ਟਾਂਡਾ ਚ ਗਸ਼ਤ ਦੌਰਾਨ ਚੈਕਿੰਗ ਕੀਤੀ ਜਾ ਰਹੀ ਸੀ ਤੇ ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੁਲੀਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ ਤਾਂ ਪੁਲੀਸ ਅਧਿਕਾਰੀ ਵੱਲੋਂ ਤੁਰੰਤ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਕਾਬੂ ਕੀਤੇ ਗਏ
ਦੋਵਾਂ ਨੌਜਵਾਨਾਂ ਤੋਂ ਦੋ ਪਿਸਟਲ ਬੱਤੀ ਬੋਰ ਅਤੇ ਦੱਸ ਜ਼ਿੰਦਾ ਕਾਰਤੂਸ ਬਰਾਮਦ ਹੋਏ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਸੁਖਵਿੰਦਰ ਸਿੰਘ ਲਾਲੀ ਅਤੇ ਨਿਤਿਸ਼ ਕੁਮਾਰ ਵਜੋਂ ਹੋਈ ਹੈ ਐਸਐਚਓ ਸ਼ਿਵ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਨੋਂ ਕਥਿਤ ਦੋਸ਼ੀ ਟਾਂਡਾ ਦੇ ਸਰਕਾਰੀ ਕਾਲਜ ਚ ਪੜ੍ਹਾਈ ਕਰ ਰਹੇ ਨੇ ਤੇ ਦੋਨੋਂ ਕਾਲਜ ਦੇ ਵਾਈਸ ਪ੍ਰਧਾਨ ਵੀ ਨੇ