ਜਲੰਧਰ,22 ਮਾਰਚ (ਸਕਾਈ ਨਿਊਜ਼ ਬਿਊਰੋ)
ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਇਕ ਵਾਰ ਫਿਰ ਆਪਣੀ ਰਫ਼ਤਾਰ ਤੇਜ਼ ਕਰ ਦਿੱਤੀ ਹੈ, ਜਿਸ ਨਾਲ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਜਿੱਥੇ ਤੇਜ਼ੀ ਨਾਲ ਵਧ ਰਹੀ ਹੈ, ਉੱਥੇ ਹੀ ਇਸ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦਾ ਗ੍ਰਾਫ਼ ਵੀ ਤੇਜ਼ੀ ਨਾਲ ਉਪਰ ਨੂੰ ਜਾ ਰਿਹਾ ਹੈ। ਸੋਮਵਾਰ ਨੂੰ ਜ਼ਿਲ੍ਹੇ ’ਚ ਜਿੱਥੇ ਕਰੀਬ 350 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ, ਉੱਥੇ ਹੀ 9 ਹੋਰ ਮਰੀਜ਼ਾਂ ਨੇ ਇਸ ਵਾਇਰਸ ਨਾਲ ਲੜਦੇ ਹੋਏ ਦਮ ਤੋੜ ਦਿੱਤਾ।
ਉਘੇ ਸਮਾਜ ਸੇਵਕ ਗੋਲਡੀ ਸਿੰਘ ਵਲੋਂ ਪੀੜ੍ਹਤ ਪਰਿਵਾਰਾਂ ਦੀ ਮਦਦ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਭਾਗ ਨੂੰ ਐਤਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕਰੀਬ 350 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ’ਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ। ਕੋਰੋਨਾ ਕਰਕੇ ਮੌਤ ਦੇ ਮੂੰਹ ਵਿਚ ਜਾਣ ਵਾਲਿਆਂ ਵਿਚ 6 ਪੁਰਸ਼ ਅਤੇ ਤਿੰਨ ਬੀਬੀਆਂ ਸ਼ਾਮਲ ਹਨ।
ਅਚਾਨਕ ਗੋਲੀ ਲੱਗਣ ਨਾਲ ਹੈੱਡ ਕਾਂਸਟੇਬਲ ਦੀ ਮੌਤ
ਸਿਹਤ ਮਹਿਕਮੇ ਨੂੰ ਐਤਵਾਰ 4419 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 135 ਹੋਰ ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4099 ਹੋਰ ਲੋਕਾਂ ਦੇ ਸੈਂਪਲ ਲਏ।