ਦਰਸ਼ਨ ਔਲਖ ਵੱਲੋਂ ਫੌਜੀ ‘ਸ਼ਹੀਦ ਗੱਜਣ ਸਿੰਘ’ ਤੇ ਫਿਲਮ ਬਣਾਉਣ ਦਾ ਐਲਾਨ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਨੂਰਪੁਰ ਬੇਦੀ /ਰੋਪੜ, 23 ਅਕਤੂਬਰ 

ਕੁੱਝ ਦਿਨ ਪਹਿਲਾਂ ਕਸ਼ਮੀਰ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਚ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨ ਗੱਜਣ ਸਿੰਘ ਦੇ ਜੀਵਨ ਉੱਤੇ ਇੱਕ ਫ਼ਿਲਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਗੱਜਣ ਸਿੰਘ ਦੇ ਜੱਦੀ ਪਿੰਡ ਪਚਰੰਡਾ ਜ਼ਿਲ੍ਹਾ ਰੋਪੜ ਵਿਖੇ ਅੱਜ ਸ਼ਹੀਦ ਦੀ ਅੰਤਿਮ ਅਰਦਾਸ ਮੌਕੇ ਇਹ ਐਲਾਨ ਕੀਤਾ ਗਿਆ ਹੈ। ਨਾਮਵਰ ਫ਼ਿਲਮ ਪ੍ਰੋਡਿਊਸਰ, ਡਾਇਰੈਕਟਰ, ਲੇਖਕ ਅਤੇ ਲਾੲੀਨ ਪ੍ਰੋਡਿੳੂਸਰ ਦਰਸ਼ਨ ਔਲਖ ਨੇ ਇਹ ਜਾਣਕਾਰੀ ਦਿੱਤੀ ਹੈ।

ਦਰਸ਼ਨ ਔਲਖ ਅੱਜ ਉਚੇਚੇ ਤੌਰ ਤੇ ਪਿੰਡ ਪੱਚਰੰਡਾ ਵਿਖੇ ਸ਼ਹੀਦ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ। ਇਸ ਮੌਕੇ ਭਰਵੇਂ ਇਕੱਠ ਚ ਸ਼ਹੀਦ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਕਿਹਾ ਕੇ ਸ਼ਹੀਦ ਗੱਜਣ ਸਿੰਘ ਨੇ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਪੂਰਾ ਕਰ ਦਿੱਤਾ ਹੈ। ਕਿਉਂਕਿ ਜਿਥੇ ਸ਼ਹੀਦ ਨੇ ਦੇਸ਼ ਦੀ ਹੱਦਾਂ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿੱਚ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਆਪਣੀ ਜਾਨ ਦੀ ਬਾਜ਼ੀ ਲਾ ਦਿੱਤੀ ਹੈ l

ਉੱਥੇ ਹੀ ਕੁਝ ਮਹੀਨੇ ਪਹਿਲਾਂ ਹੀ ਆਪਣੇ ਵਿਆਹ ਮੌਕੇ ਗੱਜਣ ਸਿੰਘ ਨੇ ਆਪਣੀ ਬਰਾਤ ਦੌਰਾਨ ਕਿਸਾਨ ਸੰਘਰਸ਼ ਦਾ ਝੰਡਾ ਵੀ ਲਹਿਰਾਇਆ ਸੀ। ਪਰਿਵਾਰ ਖ਼ਾਸਕਰ ਸ਼ਹੀਦ ਗੱਜਣ ਸਿੰਘ ਦੇ ਫੁੱਫੜ ਸ. ਦਿਲਬਾਗ ਸਿੰਘ ਨੇ ਵੀ ਜਾਣਕਾਰੀ ਦਿੱਤੀ ਕਿ ਗੱਜਣ ਸਿੰਘ ਦਾ ਕਿਸਾਨ ਅੰਦੋਲਨ ਪ੍ਰਤੀ ਵੀ ਕਾਫ਼ੀ ਝੁਕਾਅ ਸੀ। ਡੇਢ ਸੌ ਤੋਂ ਵੱਧ ਫ਼ਿਲਮਾਂ ਚ ਬਤੌਰ ਲਾੲੀਨ ਪ੍ਰੋਡਿੳੂਸਰ, ਅਦਾਕਾਰ, ਲੇਖਕ ਹਿੱਸਾ ਪਾ ਚੁੱਕੇ ਦਰਸ਼ਨ ਔਲਖ ਕੁੱਝ ਦਿਨ ਪਹਿਲਾਂ ਹੀ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਆਏ ਸਨ।

ਔਲਖ ਨੇ ਕਿਹਾ ਕਿ ਉਨ੍ਹਾਂ ਗੱਜਣ ਸਿੰਘ ਦੇ ਜੀਵਨ ਬਾਰੇ ਸੁਣ ਕੇ ਹੀ ਫਿਲਮ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰ ਵੱਲੋਂ ਵੀ ਕਾਫੀ ਸਹਿਯੋਗ ਇਸ ਮਾਮਲੇ ਚ ਦਿੱਤਾ ਜਾ ਰਿਹਾ ਹੈ ਤੇ ਉਹ ਜਲਦ ਇਹ ਫ਼ਿਲਮ ਸ਼ੁਰੂ ਕਰਕੇ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨਗੇ। ਉਨ੍ਹਾਂ ਇਹ ਵੀ ਵੱਡਾ ਐਲਾਨ ਕੀਤਾ ਕਿ ਫਿਲਮ ਤੋਂ ਹੋਣ ਵਾਲੀ ਕਮਾਈ ਦਾ ਇਕ ਹਿੱਸਾ ਸ਼ਹੀਦ ਪਰਿਵਾਰਾਂ ਨੂੰ ਵੀ ਬਤੌਰ ਇਮਦਾਦ ਭੇਟ ਕੀਤਾ ਜਾਵੇਗਾ। ਉਨ੍ਹਾਂ ਅੰਤਿਮ ਅਰਦਾਸ ਮੌਕੇ ਮੰਚ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਗੱਜਣ ਸਿੰਘ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਜਿਸ ਨੂੰ ਕੋਈ ਉਹ ਬਣਨ ਜਾ ਰਹੀ ਫ਼ਿਲਮ ਵਿੱਚ ਪੂਰੀ ਤਰ੍ਹਾਂ ਪੇਸ਼ ਕਰਨ ਦੀ ਕੋਸ਼ਿਸ਼ ਕਰਨਗੇ ਉਨ੍ਹਾਂ ਕਿਹਾ ਕਿ ਇਸ ਕੰਮ ਵਾਸਤੇ ਮੁੱਢਲਾ ਕੰਮ ਸ਼ੁਰੂ ਹੋ ਗਿਆ ਹੈ।

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This