ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 21 ਮਈ 2022
ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਲਿਖਿਆ, “ਮੈਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਸਮੁੱਚੇ ਪਰਿਵਾਰ ਅਤੇ ਪਾਰਟੀ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।”
ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਅਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਮੈਂ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਮਹਿਸੂਸ ਕਰਾਂਗਾ।
ਉਹਨਾਂ ਕਿਹਾ ਕਿ ਉਹਨਾਂ ਨੂੰ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਦੁੱਖ ਹੋਇਆ ਹੈ। ਜਥੇਦਾਰ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ। ਇਸ ਦੁੱਖ ਦੀ ਘੜੀ ਵਿੱਚ ਮੈਂ ਆਪਣੇ ਪਰਿਵਾਰ ਨਾਲ ਖੜ੍ਹਾ ਹਾਂ।