ਕਪੂਰਥਲਾ ( ਕਸ਼ਮੀਰ ਸਿੰਘ ਭੱਦਲ) 14 ਅਪ੍ਰੈਲ 2022
ਕਪੂਰਥਲਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ਵੇਸ਼ ਸਾਰੰਗਲ ਨੇ ਆਪਣੇ ਪਰਿਵਾਰ ਸਮੇਤ ਅੱਜ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਦੀ ਨਗਰੀ ਸੁਲਤਾਨਪੁਰ ਲੋਧੀ ਦੇ ਵਿਕਾਸ ਅਤੇ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ:ਸਰਕਾਰੀ ਨੌਕਰੀ ਤੋਂ ਅਧਿਆਪਕਾ ਨੇ ਦਿੱਤਾ ਅਸਤੀਫ਼ਾ, ਕਾਰਨ ਜਾਣ ਕੇ ਉੱਡ…
ਉਸਨੇ ਪਵਿੱਤਰ ਵੇਈ ਦਾ ਵੀ ਦੌਰਾ ਕੀਤਾ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਦੀ ਬੇਨਤੀ ‘ਤੇ ਉਨ੍ਹਾਂ ਬਾਗਬਾਨੀ ਅਤੇ ਜੰਗਲਾਤ ਵਿਭਾਗ ਨੂੰ ਗੁਰਦੁਆਰਾ ਸਾਹਿਬ ‘ਚ ਦੁਰਲੱਭ ਕਿਸਮਾਂ ਦੇ ਬੂਟੇ ਲਗਾਉਣ ਲਈ ਮੌਕੇ ‘ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੀ ਧਰਤੀ ‘ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਇਹ ਖ਼ਬਰ ਵੀ ਪੜ੍ਹੋ:ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣਗੇ ਸੀਐੱਮ ਭਗਵੰਤ ਮਾਨ
ਉਨ੍ਹਾਂ ਗੁਰਦੁਆਰਾ ਸਾਹਿਬ ਵਿੱਚ ਬੂਟੇ ਵੀ ਲਗਾਏ। ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਮੁੱਖ ਗ੍ਰੰਥੀ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਦਿਲਬਾਗ ਸਿੰਘ, ਡਿਪਟੀ ਕਮਿਸ਼ਨਰ ਦੇ ਪਿਤਾ ਸ੍ਰੀ ਜਨਕ ਰਾਜ, ਉਨ੍ਹਾਂ ਦੀ ਧਰਮ ਪਤਨੀ ਡਾ: ਪ੍ਰੀਤ ਕੰਵਲ, ਡੀ.ਐਸ.ਪੀ ਰਾਜੇਸ਼ ਕੱਕੜ ਆਦਿ ਹਾਜ਼ਰ ਸਨ |