ਅੰਮ੍ਰਿਤਸਰ (ਮਨਜਿੰਦਰ ਸਿੰਘ ਮਨੀ), 27 ਫਰਵਰੀ 2022
ਅੱਜ ਪੰਜਾਬ ਪੁਲਿਸ ਦੇ ਡੀ.ਜੀ.ਪੀ ਵੀ.ਕੇ ਭਾਵੜਾ ਅੰਮ੍ਰਿਤਸਰ ਪਹੁੰਚੇ ।ਜਿੱਥੇ ਉਹਨਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਗੁਰਬਾਣੀ ਦਾ ਆਨੰਦ ਬਣਾਇਆ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ।
ਇਹ ਖ਼ਬਰ ਵੀ ਪੜ੍ਹੋ:ਝਾਰਖੰਡ ਤੋਂ ਪੰਜਾਬ ਅਫੀਮ ਸਪਲਾਈ ਕਰਨ ਵਾਲੇ ਪ੍ਰੇਮੀ-ਪ੍ਰੇਮਿਕਾ ਸਣੇ ਤਿੰਨ ਕਾਬੂ
ਗੁਰੂਘਰ ਦੇ ਦਰਸ਼ਨ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਤੇ ਅੰਮ੍ਰਿਤਪਾਲ ਸਿੰਘ ਵਲੋਂ ਭਾਵੜਾ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ: ਯੂਕਰੇਨ ‘ਚ ਫਸੇ ਪੁੱਤ ਲਈ ਪਰਿਵਾਰ ਦੁੱਖੀ, ਭਾਰਤ ਸਰਕਾਰ ਨੂੰ ਕੀਤੀ…
ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਵੀ ਹਾਜ਼ਰ ਸਨ।