ਸ੍ਰੀ ਅਨੰਦਪੁਰ ਸਾਹਿਬ (ਸੰਦੀਪ ਸ਼ਰਮਾ),20ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਪਾਰਟੀ ਦੀ ਬਾਈ ਤਰੀਕ ਨੂੰ ਹੋਣ ਵਾਲੀ ਕੋਰ ਕਮੇਟੀ ਦੀ ਮੀਟਿੰਗ ਦੇ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿਚ ਕੋਰ ਕਮੇਟੀ ਦੀ ਮੀਟਿੰਗ ਬਾਈ ਤਰੀਕ ਨੂੰ ਹੋਣ ਜਾ ਰਹੀ ਹੈ ਜਿਸ ਵਿੱਚ ਪਾਰਟੀ ਵੱਲੋਂ ਲੋਕਲ ਬਾਡੀਜ਼ ਦੀਆਂ ਚੋਣਾਂ ਦੇ ਵਿੱਚ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਦੇ ਵਿਚ ਕਿਸ ਤਰ੍ਹਾਂ ਦੀ ਰਣਨੀਤੀ ਨਾਲ ਪਾਰਟੀ ਕੰਮ ਕਰੇਗੀ ਇਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਸ ਤਰੀਕੇ ਨਾਲ ਦੇਸ਼ ਦੇ ਵਿਚ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਧਣ ਦੇ ਨਾਲ ਹਾਹਾਕਾਰ ਮਚੀ ਹੈ ਉਸ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ
ਅਜ਼ਾਦ ਚੋਣ ਲੜੇ ਵਿਨੋਦ ਗੁੱਜਰ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ
ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਦਸੂਹਾ ਵਿੱਚ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਪਿਓ ਅਤੇ ਪੁੱਤਰ ਵੱਲੋਂ ਉਨ੍ਹਾਂ ਦਾ ਕਰਜ਼ਾ ਪੰਜਾਬ ਸਰਕਾਰ ਵੱਲੋਂ ਮੁਆਫ਼ ਨਾ ਕੀਤੇ ਜਾਣ ਕਰਕੇ ਖ਼ੁਦਕੁਸ਼ੀ ਕੀਤੀ ਗਈ ਜਿਸ ਲਈ ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਉਨ੍ਹਾਂ ਕਿਹਾ ਕਿ ਅਜਿਹੇ ਤਮਾਮ ਮੁੱਦੇ ਜੋ ਪੰਜਾਬ ਦੀ ਜਨਤਾ ਦੇ ਨਾਲ ਸਰੋਕਾਰ ਰੱਖਦੇ ਹਨ ਉਨ੍ਹਾਂ ਨੂੰ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ ਉੱਥੇ ਹੀ ਖਾਸ ਤੌਰ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਉਲੀਕੇ ਗਏ ਪ੍ਰੋਗਰਾਮਾਂ ਨੂੰ, ਸ਼੍ਰੋਮਣੀ ਅਕਾਲੀ ਦਲ ਦੇ ਸੌ ਸਾਲ ਪੂਰੇ ਹੋਣ ਤੇ ਉਲੀਕੇ ਗਏ ਪ੍ਰੋਗਰਾਮਾਂ ਨੂੰ ਕਿਸ ਤਰੀਕੇ ਨਾਲ ਕੀਤਾ ਜਾਣਾ ਹੈ ਇਸ ਬਾਰੇ ਵੀ ਚਰਚਾ ਹੋਵੇਗੀ
ਰੱਬ ਦੇ ਰੰਗ ਨਿਆਰੇ: ਉਜਾੜ ਰੇਗਿਸਤਾਨ ‘ਚ ਬਰਫ ਦੀ ਚਿੱਟੀ ਚਾਦਰ ਨਾਲ ਢੱਕੇ ਊਠ
ਡਾ ਦਲਜੀਤ ਸਿੰਘ ਚੀਮਾ ਨੇ ਪਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਸਬੰਧ ਵਿੱਚ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਉਨ੍ਹਾਂ ਕਿਹਾ ਕਿ ਇਹ ਇੱਕ ਗੰਭੀਰ ਮੁੱਦਾ ਹੈ ਅਤੇ ਸਰਕਾਰ ਨੂੰ ਇਸ ਮੁੱਦੇ ਨੂੰ ਸੰਜੀਦਗੀ ਨਾਲ ਵਿਚਾਰਨਾ ਚਾਹੀਦਾ ਹੈ ਕਿਉਂਕਿ ਸਿੱਖਾਂ ਦੀਆਂ ਭਾਵਨਾਵਾਂ ਇਸ ਮੁੱਦੇ ਨਾਲ ਜੁੜੀਆਂ ਹੋਈਆਂ