ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 22 ਮਾਰਚ 2022
ਵੱਡੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਨਾਲ ਜੁੜੀ ਹੋਈ ਹੈ l ਡਰੱਗ ਮਾਮਲੇ ਵਿੱਚ ਅੱਜ ਫਿਰ ਬਿਕਰਮ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਮੁਹਾਲੀ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ। ਦੱਸ ਦਈਏ ਕਿ ਪਿਛਲੀ ਚੰਨੀ ਸਰਕਾਰ ਵੱਲੋਂ ਦਸੰਬਰ ਮਹੀਨੇ ਵਿੱਚ ਬਿਕਰਮ ਮਜੀਠੀਆਂ ਦੇ ਖਿਲਾਫ ਡਰੱਗ ਕੇਸ ਦਰਜ ਕੀਤਾ ਗਿਆ ।
ਇਹ ਖ਼ਬਰ ਵੀ ਪੜ੍ਹੋ:ਪ੍ਰਤਾਪ ਸਿੰਘ ਬਾਜਵਾ ਨੇ ਛੱਡੀ ਰਾਜ ਸਭਾ ਦੀ ਮੈਂਬਰਸ਼ਿਪ
ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਨੇ ਜਿਹਨਾਂ ਨੇ ਅਦਾਲਤ ਵੱਲੋਂ ਦੋ ਵਾਰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੁਣ ਦੇਖਣਾ ਹੋਵੇਗਾ ਕਿ ਅੱਜ ਹੋਣ ਵਾਲੀ ਪੇਸ਼ੀ ਅਦਾਲਤ ਬਿਕਰਮ ਮਜੀਠੀਆਂ ਨੂੰ ਕੋਈ ਰਾਹਤ ਦੇਵੇਗੀ ਜਾਂ ਫਿਰ ਮੁੜ ਤੋਂ ਬਿਕਰਮ ਮਜੀਠੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਜਾਵੇਗਾ।