ਫਾਜ਼ਿਲਕਾ( ਗੁਰਨਾਮ ਸਿੰਘ ਸੰਧੂ), 7 ਮਈ 2022
ਈ-ਰਿਕਸ਼ਾ ਚਾਲਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਤੱਕ ਉਨ੍ਹਾਂ ਦੇ ਈ-ਰਿਕਸ਼ਾ ਲਈ ਸ਼ਹਿਰ ਵਿੱਚ ਕੋਈ ਜਗ੍ਹਾ ਉਪਲਬਧ ਨਹੀਂ ਕਰਵਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ:ਹਨੀਟ੍ਰੇਪ ਜਰੀਏ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਜਿਸ ਕਾਰਨ ਉਨ੍ਹਾਂ ਨੂੰ ਸਵਾਰੀ ਚੁੱਕਣ ਵਿੱਚ ਮੁਸ਼ਕਲ ਆਉਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਈ-ਰਿਕਸ਼ਾ ਚਾਲਕਾਂ ਨੂੰ ਬੱਸ ਸਟੈਂਡ, ਸਿਵਲ ਹਸਪਤਾਲ, ਰੇਲਵੇ ਸਟੈਂਡ ਅਤੇ ਹੋਰ ਥਾਵਾਂ ’ਤੇ ਪੱਕੀ ਮਨਜ਼ੂਰੀ ਦਿੱਤੀ ਜਾਵੇ। ਜਿੱਥੇ ਉਹ ਰਿਕਸ਼ਾ ਪਾਰਕ ਕਰਕੇ ਆਪਣਾ ਕੰਮ ਚਲਾ ਸਕਦੇ ਹਨ।