ਹੁਸ਼ਿਆਰਪੁਰ( ਅਮਰੀਕ ਕੁਮਾਰ), 21 ਅਪ੍ਰੈਲ 2022
ਪੰਜਾਬ ਦੇ ਨਵੇਂ ਬਣੇ ਮੰਤਰੀ ਲਗਾਤਰ ਐਕਸ਼ਨ ਮੋੜ ਵਿੱਚ ਨਜ਼ਰ ਆ ਰਹੇ ਹਨ ਅਤੇ ਲਗਾਤਾਰ ਸਰਕਾਰੀ ਵਿਭਾਗਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ l ਇਸੀ ਕੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਅੱਜ ਗੜ੍ਹਸ਼ੰਕਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪਿੰਡ ਲੱਲੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਅਚਨਚੇਤ ਦੌਰਾ ਕਰਕੇ ਸਕੂਲ ਦਾ ਮੁਆਇਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ ਤੋਰ ਤੇ ਹਾਜਰ ਸਨ।
ਸਿੱਖਿਆ ਮੰਤਰੀ ਵਲੋਂ ਸਕੂਲ ਦੇ ਟੀਚਰਾਂ ਤੇ ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਬਹੁਮਤ ਦਿੱਤਾ ਹੈ ਅਤੇ ਆਪ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉੱਤਰਨ ਲਈ ਪਹਿਲੇ ਦਿਨ ਤੋਂ ਹੀ ਕਾਰਜਸ਼ੀਲ ਹੋ ਚੁੱਕੀ ਹੈ।
ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਵਲੋਂ ਹਰ ਜਿਲ੍ਹੇ ਦੇ ਸਕੂਲਾਂ ਵਿੱਚ ਜਾਕੇ ਫੀਡ ਬੈਕ ਲਈ ਜਾ ਰਹੀ ਹੈ ਕਿਉਂਕਿ ਫੀਲਡ ਦੀ ਸਮੱਸਿਆਵਾਂ ਨੂੰ ਗ੍ਰਾਉੰਡ ਵਿੱਚ ਜਾਕੇ ਚੰਗੀ ਤਰ੍ਹਾਂ ਪਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਪਹਿਲੀ ਸਰਕਾਰ ਹੈ ਜਿਸਨੇ ਪਹਿਲੇ ਮਹੀਨੇ ਵਿੱਚ 25 ਹਜਾਰ ਦੇ ਕਰੀਬ ਅਸਾਮੀਆਂ ਕੱਢੀਆਂ ਹਨ ਨਹੀਂ ਤਾਂ ਦੂਜਿਆਂ ਸਰਕਾਰਾਂ ਨੇ ਕਾਰਜਕਾਲ ਪੂਰਾ ਹੋਣ ਤੋਂ ਕੁੱਝ ਸਮਾਂ ਪਹਿਲਾਂ ਸਿਰਫ ਐਲਾਨ ਹੀ ਕੀਤੇ ਹਨ।