ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 16 ਅਪ੍ਰੈਲ 2022
ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਅੱਜ ਆਪਣੇ ਚੋਣ ਵਾਅਦਿਆਂ ਅਨੁਸਾਰ ਪੰਜਾਬ ਨੂੰ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਦੱਸਿਆ ਕਿ 1 ਜੁਲਾਈ ਤੋਂ ਸੂਬੇ ਵਿੱਚ ਹਰੇਕ ਵਿਅਕਤੀ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ।
ਦੱਸ ਦੇਈਏ ਕਿ ਪਿਛਲੇ ਕਈ ਹਫ਼ਤਿਆਂ ਤੋਂ ਪੰਜਾਬ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਮਾਨ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ।
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਦਿੱਲੀ ਦੀ ਤਰਜ਼ ‘ਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ‘ਆਪ’ ਨੇ ਸੱਤਾ ‘ਚ ਆਉਣ ‘ਤੇ ਸੂਬੇ ਦੇ ਲੋਕਾਂ ਨੂੰ ਹਰ ਮਹੀਨੇ 300 ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਉਂਜ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਵਿਰੋਧੀ ਪਾਰਟੀਆਂ ਦੋਸ਼ ਲਾਉਂਦੀਆਂ ਆ ਰਹੀਆਂ ਹਨ ਕਿ ਮਾਨ ਸਰਕਾਰ ਨੂੰ ਦਿੱਲੀ ਤੋਂ ‘ਕੰਟਰੋਲ’ ਕੀਤਾ ਜਾ ਰਿਹਾ ਹੈ।