ਹੁਸ਼ਿਆਰਪੁਰ (ਅਮਰੀਕ ਕੁਮਾਰ), 18 ਅਗਸਤ 2021
2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਜਿੱਥੇ ਹਰ ਇੱਕ ਸਿਆਸੀ ਪਾਰਟੀ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਉਥੇ ਹੀ ਸਾਡਾ ਹੱਕ ਪਾਰਟੀ ਵੱਲੋਂ ਵੀ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਗੜ੍ਹਸ਼ੰਕਰ ਦੇ ਪਿੰਡ ਪੱਦੀ ਸੂਰਾ ਸਿੰਘ ਵਿਖੇ ਇਕ ਵੱਡਾ ਇਕੱਠ ਕਰ ਕੇ ਸਾਡਾ ਹੱਕ ਪਾਰਟੀ ਦੇ ਕਨਵੀਨਰ ਅਤੇ ਪ੍ਰਧਾਨ ਇਕਬਾਲ ਸਿੰਘ ਹੈਪੀ ਦੀ ਅਗਵਾਈ ਦੇ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਲਗਪਗ 900 ਦੇ ਕਰੀਬ ਪਰਿਵਾਰਾਂ ਨੂੰ ਸਾਡਾ ਹੱਕ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ:ਨਵਜੋਤ ਸਿੱਧੂ ਵੱਲੋਂ ਦੋ ਮੀਡੀਆ ਸਲਾਹਕਾਰ ਨਿਯੁਕਤ
ਇਸ ਮੌਕੇ ਸਾਡਾ ਹੱਕ ਪਾਰਟੀ ਦੇ ਕਨਵੀਨਰ ਅਤੇ ਪ੍ਰਧਾਨ ਇਕਬਾਲ ਸਿੰਘ ਹੈਪੀ ਨੇ ਕਿਹਾ ਕਿ ਸਾਡਾ ਹੱਕ ਪਾਰਟੀ ਦੇ ਵਿਚ ਹਰ ਇਕ ਵਰਕਰ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਇਲਾਕੇ ਦੇ ਸੱਤਾਧਾਰੀ ਲੀਡਰਾਂ ਨੂੰ ਸਖਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਡਾ ਹੱਕ ਪਾਰਟੀ ਦੇ ਵਰਕਰਾਂ ਨਾਲ ਜੇਕਰ ਕਿਸੇ ਵੀ ਤਰਾਂ ਧੱਕਾ ਕੀਤਾ ਗਿਆ ਤਾਂ ਉਹ ਇੱਟ ਦਾ ਜਵਾਬ ਪੱਥਰ ਨਾਲ ਦੇਣਗੇ।
ਇਹ ਖ਼ਬਰ ਵੀ ਪੜ੍ਹੋ: ਪੰਜਾਬ ਦੇ ਲੋਕਾਂ ਨੂੰ ਜਲਦ ਮਿਲ ਸਕਦੀ ਹੈ ਗਰਮੀ ਤੋਂ ਰਾਹਤ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਡਾ ਹੱਕ ਪਾਰਟੀ ਦੇ ਪ੍ਰਧਾਨ ਇਕਬਾਲ ਸਿੰਘ ਹੈਪੀ ਨੇ ਕਿਹਾ ਕਿ ਉਹ ਪੰਜਾਬ ਦੇ 6 ਹਲਕਿਅਾ ਦੇ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰਨਗੇ। ਇਸ ਮੌਕੇ ਇਕਬਾਲ ਸਿੰਘ ਹੈਪੀ ਨੇ ਕਿਹਾ ਕਿ ਲੋਕਾਂ ਦੇ ਵਿੱਚ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਹ ਗੱਲ ਸਾਬਤ ਹੁੰਦੀ ਹੈ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਮੌਜੂਦਾ ਕਾਂਗਰਸ ਪਾਰਟੀ ਨੇ ਜੋ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਸਮੇਂ ਲੋਕਾਂ ਨਾਲ ਜੋ ਵਾਅਦੇ ਪੂਰੇ ਕਰਨ ਵਿੱਚ ਫੇਲ ਸਾਬਤ ਹੋਈ ਹੈ।