ਫਰੀਦਕੋਟ (ਸਕਾਈ ਨਿਊਜ਼ ਪੰਜਾਬ), 26 ਮਈ 2022
ਬੀਤੇ ਦਿਨ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀ ਵੱਲੋਂ ਜੇਲ੍ਹ ਦੇ ਅੰਦਰ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਕੀਤੀ ਗਈ ਸੀ।ਜਿਸ ਵਿੱਚ ਜੇਲ੍ਹ ਦੇ ਅੰਦਰਲੇ ਹਾਲਾਤ ਦਿਖਾ ਗਏ ਸਨ।
ਕੈਦੀ ਵੱਲੋਂ ਵੀਡਿਓ ਬਣਾਉਣ ਤੋਂ ਬਾਅਦ ਜੇਲ੍ਹਾਂ ਵਿੱਚ ਮੋਬਾਈਲ ਫੋਨ ਦੀ ਹੋ ਰਹੀ ਵਰਤੋਂ ‘ਤੇ ਪੰਜਾਬ ਸਰਕਾਰ ਨੇ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸ ਵੀਡੀਓ ਦੇ ਵਾਇਰਲ ਹੋਣ ਮਗਰੋਂ ਮਾਨ ਸਰਕਾਰ ਨੇ ਸਖਤ ਕਦਮ ਚੁੱਕਦਿਆਂ ਫਰੀਦਕੋਟ ਜੇਲ੍ਹ ਸੁਪਰੀਡੈਂਟ ਜੋਗਿੰਦਰਪਾਲ ਨੂੰ ਸਸਪੈਂਡ ਕਰ ਦਿੱਤਾ ਹੈ।
ਇਸ ਸਬੰਧੀ ਜੇਲ੍ਹ ਮੰਤਰੀ ਵੱਲੋਂ ਜਾਰੀ ਆਦੇਸ਼ਾਂ ਵਿੱਚ ਆਖਿਆ ਗਿਆ ਸੀ ਕਿ ਕਿ ਜੇਲ੍ਹ ਵਿੱਚ ਬੰਦ ਕੈਦੀ ਵੱਲੋਂ ਵੀਡੀਓ ਕਾਲ ਦੀ ਰਿਕਾਰਡਿੰਗ ਕਰਨ ਤੋਂ ਬਾਅਦ ਇਸਨੂੰ ਐਡਿਟ ਕਰ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਹੈ। ਜਿਸ ਕਾਰਨ ਜੇਲ੍ਹ ਵਿਭਾਗ ਦਾ ਅਕਸ ਖਰਾਬ ਹੋਇਆ ਹੈ।
ਇਸ ਮਾਮਲੇ ਦੀ ਮੁੱਢਲੀ ਜਾਂਚ ‘ਚ ਜੋਗਿੰਦਰ ਪਾਲ ਸੁਪਰੀਡੈਂਟ ਕੇਂਦਰੀ ਜੇਲ੍ਹ ਦੀ ਡਿਊਟੀ ਦੌਰਾਨ ਅਣਗਹਿਲੀ ਤੇ ਢਿੱਲੀ ਕਾਰਗੁਜ਼ਾਰੀ ਸਾਹਮਣੇ ਆਈ ਹੈ। ਜਿਸ ਕਾਰਨ ਮੁਲਾਜ਼ਮ ਦੇ ਖਿਲਾਫ ਵਿਰੁੱਧ ਕਾਰਵਾਈ ਕਰਦਿਆਂ ਇਸਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, 1970 ਦੇ ਨਿਯਮ 4(1)(ਏ) ਦੇ ਸਨਮੁੱਖ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਸਸਪੈਂਡ ਕੀਤਾ ਜਾਂਦਾ ਹੈ।