ਮਾਨਸਾ (ਭੀਸ਼ਮ ਗੋਇਲ), 24 ਫਰਵਰੀ 2022
ਮਾਨਸਾ ਨੇੜਲੇ ਪਿੰਡ ਸਮਾਣਾ ਵਿੱਚ 12 ਸਾਲਾ ਬੱਚੇ ਦੇ ਪਿਤਾ 37 ਸਾਲਾ ਕਿਸਾਨ ਭੀਮ ਸਿੰਘ ਪੁੱਤਰ ਲਾਭ ਸਿੰਘ ਨੇ ਕਰਜ਼ੇ ਦੀ ਮਾਨਸਿਕ ਪ੍ਰੇਸ਼ਾਨੀ ਕਾਰਨ ਖੇਤ ਵਿੱਚ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ।
ਪਰਿਵਾਰ ਸਿਰ ਬੈਂਕਾਂ, ਏਜੰਟ, ਰਿਸ਼ਤੇਦਾਰਾਂ ਅਤੇ ਨਿੱਜੀ ਲੋਕਾਂ ਦਾ 17-18 ਲੱਖ ਰੁਪਏ ਦਾ ਕਰਜ਼ਾ ਹੈ ਅਤੇ ਪਰਿਵਾਰ ਕੋਲ ਸੱਤ ਏਕੜ ਜ਼ਮੀਨ ਹੈ। ਪਿੰਡ ਦੇ ਪੰਚਾਇਤ ਮੈਂਬਰ ਪ੍ਰਗਟ ਸਿੰਘ ਅਤੇ ਚਮਕੌਰ ਸਿੰਘ ਨੇ ਦੱਸਿਆ ਕਿ ਭੀਮ ਸਿੰਘ ਨੇ ਸਵੇਰੇ ਆਪਣੇ ਖੇਤ ਜਾ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ l
ਕਿਉਂਕਿ ਪਿੰਡ ਦੇ ਸਰਕਾਰੀ, ਏਜੰਟ ਅਤੇ ਪ੍ਰਾਈਵੇਟ ਲੋਕਾਂ ਦਾ ਉਸ ਦੇ ਸਿਰ ਕਰੀਬ 17-18 ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦਾ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ।
ਥਾਣਾ ਭੀਖੀ ਦੀ ਪੁਲਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਜਾਂਚ ਅਧਿਕਾਰੀ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਮਾਓ ਦੇ ਭੀਮ ਸਿੰਘ ਪੁੱਤਰ ਲਾਭ ਸਿੰਘ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਪਾਲ ਕੌਰ ਦੇ ਬਿਆਨਾਂ ’ਤੇ ਆਈ.ਪੀ.ਸੀ. ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ l