ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 17 ਮਈ 2022
ਆਪਣੀ ਹੱਕੀ ਮੰਗਾਂ ਨੂੰ ਲੈ ਕੇ ਗੁਰੂਦੁਆਰਾ ਅੰਬ ਸਾਹਿਬ ਤੋਂ ਕੂਚ ਕਰਕੇ ਚੰਡੀਗੜ੍ਹ ਪਹੁੰਚੀਆਂ ਕਿਸਾਨ ਜੱਥੇਬੰਦੀਆਂ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਵਿੱਚ ਹੈ । ਭਾਵੇਂ ਕਿ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਮੋਹਾਲੀ ਅਤੇ ਚੰਡੀਗੜ੍ਹ ਪੁਲਸ ਵੱਲੋਂ ਵਾਈ. ਪੀ. ਐੱਸ. ਚੌਂਕ ਨੇੜਲੇ ਚੰਡੀਗੜ੍ਹ-ਮੋਹਾਲੀ ਬੈਰੀਅਰ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਹੁਣ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਵਧਣਗੇ।
ਇੱਥੇ ਪੁਲਿਸ ਪ੍ਰਸਾਸ਼ਨ ਵੱਲੋਂ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤੀ ਅਤੇ ਵਾਟਰ ਕੈਨਨ ਦੇ ਨਾਲ ਸੜਕ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਰੋਕਣ ਲਈ ਬੁਰੀ ਤਰ੍ਹਾਂ ਬੈਰੀਕੇਡਿੰਗ ਕੀਤੀ ਗਈ ਹੈ।ਕਿਸਾਨਾਂ ਦੇ ਇਸ ਪ੍ਰਦਰਸ਼ਨ ਕਾਰਨ ਚੰਡੀਗੜ੍ਹ ਤੋਂ ਮੋਹਾਲੀ ਜਾਂ ਮੋਹਾਲੀ ਤੋਂ ਚੰਡੀਗੜ੍ਹ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫ਼ੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ 23 ਕਿਸਾਨ ਜੱਥੇਬੰਦੀਆਂ ਦੇ ਅਹੁਦੇਦਾਰਾਂ ਨੇ ਆਨਲਾਈਨ ਮੀਟਿੰਗ ਕਰ ਕੇ 17 ਮਈ ਮੰਗਲਵਾਰ ਤੋਂ ਕੀਤੇ ਜਾਣ ਵਾਲੇ ਚੰਡੀਗੜ੍ਹ ਟਰੈਕਟਰ ਮਾਰਚ ਅਤੇ ਅਤੇ ਇੱਥੇ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਗਿਆ ਸੀ।
ਦੱਸ ਦਈਏ ਕਿ ਅੱਜ 11 ਵਜੇ ਸੀਐਮ ਮਾਨ ਵੱਲੋਂ ਕਿਸਾਨ ਜੱਥੇਬੰਦੀਆਂ ਨਾਲ ਇੱਕ ਮੀਟਿੰਗ ਕੀਤੀ ਜਾਣੀ ਸੀ ।ਪਰ ਇਹ ਮੀਟਿੰਗ ਰੱਦ ਹੋਣ ਕਰਕੇ ਹੁਣ ਕਿਸਾਨਾਂ ਚੰਡੀਗੜ੍ਹ ‘ਚ ਸਿੰਘੂ ਬਾਰਡਰ ਵਾਂਗ ਪੱਕਾ ਮੋਰਚਾ ਲਾਉਣ ਲਈ ਤਿਆਰੀ ਵਿੱਚ ਨਜ਼ਰ ਆ ਰਹੇ ਹਨ।