ਬਠਿੰਡਾ( ਹਰਮਿੰਦਰ ਸਿੰਘ ਅਵਿਨਾਸ਼), 29 ਅਪ੍ਰੈਲ 2022
ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਫ੍ਰੀ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ ਦੂਜੇ ਪਾਸੇ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੇ ਲੰਬੇ ਲੰਬੇ ਕੱਟ ਲੱਗ ਰਹੇ ਨੇ ਜਿਸ ਕਾਰਨ ਹਰ ਵਰਗ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਸੰਕਟ ਦੇ ਚਲਦਿਆ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ।ਕਿਸਾਨਾਂ ਵੱਲੋਂ 29 ਅਪਰੈਲ ਯਾਨੀ ਕਿ ਅੱਜ ਸੂਬੇ ਭਰ ਵਿੱਚ ਪਾਵਰ ਕੌਮ ਵਿਭਾਗ ਦੇ ਖਿਲਾਫ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ।
ਇਹ ਖ਼ਬਰ ਵੀ ਪੜ੍ਹੋ:ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ: ਸੰਗਰੂਰ ਨੂੰ ਜਲਦ ਮਿਲੇਗਾ ਮੈਡੀਕਲ…
ਜਿਸ ਦੇ ਚਲਦਿਆ ਅੱਜ ਕਿਸਾਨਾਂ ਵੱਲੋਂ ਬਿਜਲੀ ਸੰਕਟ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤਾ ਗਏ ਬਠਿੰਡਾ ਹਲਕਾ ਮੌੜ ਮੰਡੀ ਤੋਂ ਵੀ ਕੁਝ ਤਸਵੀਰਾਂ ਸਾਹਮਣੇ ਆਈਆਂ ਨੇ ਜਿੱਥੇ ਕਿਸਾਨਾਂ ਵੱਲੋਂ ਮਾਨਸਾ ਬਠਿੰਡਾ ਹਾਈਵੇ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਮਾਨ ਸਰਕਾਰ ਅਤੇ ਪਾਵਰ ਕੌਮ ਦੇ ਖਿਲਾਫ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ ਗਈ।
ਇਹ ਖ਼ਬਰ ਵੀ ਪੜ੍ਹੋ:ਡੀਸੀ ਪਟਿਆਲਾ ਸਾਕਸ਼ੀ ਸਾਹਨੀ ਵਲੋਂ ਸਾਰੀਆਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ…
ਕਿਸਾਨਾਂ ਵੱਲੋਂ ਪਾਵਰ ਕੌਮ ਦੇ ਇੰਜੀਨੀਅਰ ਦੇ ਦਫਤਰ ਦਾ ਘਿਰਾਓ ਕੀਤਾ ਗਿਆ।ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾ ਨੂੰ ਚੌਵੀ ਘੰਟੇ ਬਿਜਲੀ ਦੀ ਸਪਲਾਈ ਨਹੀਂ ਦਿੱਤੀ ਉਦੋਂ ਤੱਕ ਉਹਨਾਂ ਦਾ ਇਹ ਪ੍ਰਦਰਸ਼ਨ ਇਸੇ ਤਰ੍ਹਾ ਜਾਰੀ ਰਹੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਆਉਣ ਕਾਰਨ ਉਹਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ:ਬਰਨਾਲਾ ‘ਚ 8 ਸਾਲਾਂ ਲੜਕੇ ਨਾਲ ਕੁਕਰਮ , ਗਲਾ ਦੱਬਾ ਕੇ…
ਉਧਰ ਜਦੋਂ ਪੱਤਰਕਾਰਾਂ ਵੱਲੋਂ ਬਿਜਲੀ ਵਿਭਾਗ ਵਿੱਚ ਤੈਨਾਤ ਇੰਜੀਨੀਅਰ ਕਮਲਜੀਤ ਸਿੰਘ ਮਾਨ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਟੈਕਨੀਕਲ ਫਾਲਟ ਪੈਣ ਕਾਰਨ ਬਿਜਲੀ ਦੀ ਸਪਲਾਈ ਦੀ ਸਮੱਸਿਆ ਖੜ੍ਹੀ ਹੋਈ ਜਲਦੀ ਹੀ ਇਸ ਸਮੱਸਿਆ ਤੋਂ ਕਿਸਾਨਾਂ ਨੂੰ ਨਿਜਾਤ ਦਿੱਤੀ ਜਾਵੇਗੀ ।