ਦਸੂਹਾ,20 ਫਰਵਰੀ (ਸਕਾਈ ਨਿਊਜ਼ ਬਿਊਰੋ)
ਦਸੂਹਾ ਦੇ ਪਿੰਡ ਮੁਹੱਦੀਪੁਰ ਦੇ ਕਿਸਾਨ ਪਿਓ-ਪੁੱਤਰ ਨੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫ਼ ਨਾ ਕਰਨ ਤੋਂ ਪਰੇਸ਼ਾਨ ਆ ਕੇ ਖ਼ੁਦਕੁਸ਼ੀ ਕਰ ਲਈ।
ਦੋਵੇਂ ਮ੍ਰਿਤਕ ਕਿਸਾਨਾਂ ਦੀ ਪਹਿਚਾਣ ਨੰਬਦਰਾਰ ਜਗਤਾਰ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਉਸ ਦੇ ਪੁੱਤਰ ਕਿਰਪਾਲ ਸਿੰਘ ਦੇ ਰੂਪ ਵਿੱਚ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੁਸਾਈਡ ਨੋਟ ਵਿਚ ਲਿਿਖਆ ਮੋਦੀ ਸਰਕਾਰ ਕਰ ਰਹੀ ਹੈ ਧੱਕਾ
ਪੁਲਸ ਨੂੰ ਇਕ ਸੁਸਾਈਡ ਨੋਟ ਵੀ ਮਿਿਲਆ ਹੈ। ਖ਼ੁਦਕੁਸ਼ੀ ਕਰਨ ਤੋਂ ਪਹਿਲਂ ਪਿਓ-ਪੁੱਤ ਵੱਲੋ ਲਿਖੇ ਗਏ ਸੁਸਾਈਟ ਨੋਟ ਵਿੱਚ ਲਿਿਖਆ ਗਿਆ ਹੈ
ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਧੱਕੇ ਖਾ ਰਹੇ ਹਨ ਅਤੇ ਸਰਕਾਰ ਕਿਸਾਨਾਂ ਨੂੰ ਬਰਬਾਦ ਕਰ ਰਹੀ ਹੈ। ਇਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੈ।