ਲੁਧਿਆਣਾ (ਸਕਾਈ ਨਿਊਜ਼ ਪੰਜਾਬ), 28 ਮਈ 2022
ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਕਿ ਗੁਰਸਿਮਰਨ ਸਿੰਘ ਮੰਡ ਦੇ ਖਿਲਾਫ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਥਾਨਕ ਪੀਰੁ ਬੰਦਾ ਮੁਹੱਲਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਤੋਂ ਲੱਗੀ ਕਾਲਖ ਨੂੰ ਆਪਣੀ ਦਸਤਾਰ ਨਾਲ ਸਾਫ਼ ਕਰਨ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕਾਂਗਰਸੀ ਆਗੁ ਦੇ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਇਹ ਕਾਰਵਾਈ ਅਰਬਨ ਸਟੇਟ ਦੁਗਰੀ ਦੇ ਰਹਿਣ ਵਾਲੇ ਮਨਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਹੈ।