ਫਿਰੋਜ਼ਪੁਰ (ਸੁਖਚੈਨ ਸਿੰਘ), 24 ਮਈ 2022
ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਗੋਲੀਬਾਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ l ਪੂਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ, ਇਹ ਮਾਮਲਾ ਪੁਰਾਣੀ ਦੁਸ਼ਮਣੀ ਦਾ ਦੱਸਿਆ ਜਾ ਰਿਹਾ ਹੈ l
ਇਸੇ ਦੌਰਾਨ ਜ਼ਖ਼ਮੀ ਹੋਏ ਸੁਖਵਿੰਦਰ ਵਾਸੀ ਪੀਰ ਅਹਿਮਦ ਖਾਨ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈl ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਕਤ ਜ਼ਖਮੀ ਸੁਖਵਿੰਦਰ ਦੇ ਪਿਤਾ ਨੇ ਦੱਸਿਆ ਕਿ ਮੇਰੇ ਲੜਕੇ ‘ਤੇ ਹਮਲਾ ਹੋਇਆ ਹੈ, ਉਹ ਘਰ ਜਾ ਰਿਹਾ ਸੀ, ਰਸਤੇ ‘ਚ ਉਸ ‘ਤੇ ਹਮਲਾ ਕੀਤਾ, ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਕਈ ਵਾਰ ਪੁਲਿਸ ਨੂੰ ਦੱਸਿਆ ਸੀ, ਪਰ ਕੋਈ ਇਨਸਾਫ਼ ਨਹੀਂ ਮਿਲਿਆ |
ਵਾਹੀ ਜੀ.ਐਸ ਸੰਘਾ ਨੇ ਦੱਸਿਆ ਕਿ ਸੁਖਵਿੰਦਰ ਸਿੰਘ ‘ਤੇ ਇੱਕ ਵਿਅਕਤੀ ਹਮਲਾ ਹੋਇਆ ਹੈ ਅਤੇ ਉਸਨੂੰ ਗੋਲੀ ਲੱਗੀ ਹੈ, ਉਸਦਾ ਇਲਾਜ ਚੱਲ ਰਿਹਾ ਹੈ, ਅਸੀਂ ਜਲਦ ਹੀ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਫੜ ਲਵਾਂਗੇ।