ਮੋਹਾਲੀ (ਸਕਾਈ ਨਿਊਜ਼ ਪੰਜਾਬ), 7 ਜੂਨ 2022
ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਉਸ ਦੀ ਅਮਲੋਹ ਸਥਿਤ ਰਿਹਾਇਸ਼ ਤੋਂ ਰਾਤ ਤਕਰੀਬਨ 3 ਵਜੇ ਦੇ ਲਗਭਗ ਗ੍ਰਿਫ਼ਤਾਰ ਕਰ ਲਿਆ ਗਿਆ ।ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਥਾਣਾ ਮੁਹਾਲੀ ਵਿਖੇ ਐਫ ਆਈ ਆਰ ਨੰਬਰ 7 ਮਿਤੀ 6-6-2022 ਨੂੰ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਇੱਕ ਮਾਮਲਾ ਦਰਜ ਕੀਤਾ ਗਿਆ ਸੀ l
ਜਿਸ ਦੇ ਸੰਬੰਧ ਵਿਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬੀਤੀ ਅੱਧੀ ਰਾਤ ਉਸ ਦੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਅਮਲੋਹ ਸਥਿਤ ਗ੍ਰਿਫਤਾਰ ਕਰ ਲਿਆ ਗਿਆ ਜੰਗਲਾਤ ਮੰਤਰੀ ਰਹਿੰਦਿਆਂ ਵੱਡੇ ਪੱਧਰ ‘ਤੇ ਘਪਲਾ ਕਰਨ ਦੇ ਦੋਸ਼ ਲੱਗੇ ਸਨ l ਜਿਸ ਤੋਂ ਬਾਅਦ ਹੁਣ ਮੋਹਾਲੀ ਦੇ ਵਿਜੀਲੈਂਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ l
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੀ ਨਵੀਂ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਨੇ ਉਥੇ ਹੀ ਕਾਂਗਰਸ ਦੇ ਸਾਬਕਾ ਮੰਤਰੀ ਤੇ ਵੱਡੀ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।