ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ),29 ਮਾਰਚ 2022
ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਰਹਿ ਚੁੱਕੇ ਮਾਸਟਰ ਅਜੀਤ ਸਿੰਘ ਸ਼ਾਂਤ ਅੱਜ ਇਸ ਫਾਨੀ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਕਰੀਬ 70 ਸਾਲ ਦੀ ਉਮਰ ਵਿੱਚ ਉਹਨਾਂ ਦਾ ਦਿਹਾਂਤ ਹੋਇਆ ਹੈ।
ਉਹਨਾਂ ਦੇ ਪੁੱਤਰ ਰਾਜੂ ਸ਼ਾਂਤ ਨੇ ਆਪਣੇ ਪਿਤਾ ਦੀ ਮੌਤ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਸਟਰ ਅਜੀਤ ਸਿੰਘ ਸ਼ਾਂਤ ਜੀ ਨੂੰ ਅੱਜ ਸਵੇਰੇ ਛਾਤੀ ਵਿੱਚ ਦਰਦ ਹੋਣ ‘ਤੇ ਤੁਰੰਤ ਕਾਲਜ ਲਈ ਦੀਪ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਲਿਜਾਇਆ ਗਿਆ। ਜਿੱਥੇ ਉਹਨਾਂ ਨੇ ਆਖਰੀ ਸਾਹ ਲਏ।
ਦੱਸ ਦਈਏ ਕਿ ਸਾਬਕਾ ਵਿਧਾਇਕ ਅਜੀਤ ਸ਼ਾਂਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਨ। ਸੰਨ 2007 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਉਹਨਾਂ ਨੇ ਆਜ਼ਾਦ ਉਮੀਦਵਾਰ ਵੱਜੋਂ ਜਿੱਤ ਪ੍ਰਾਪਤ ਕੀਤੀ ਸੀ।