ਸ਼੍ਰੀ ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 15 ਅਗਸਤ 2021
ਫਤਹਿਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਸੁਤੰਤਰਤਾ ਦਿਵਸ ਮੌਕੇ ਕੌ੍ਮੀ ਝੰਡਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੱਥੋਂ ਸੁਤੰਤਰਤਾ ਸੰਗਰਾਮੀਆਂ ਵੱਲੋਂ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ । ਸੁਤੰਤਰਤਾ ਸੰਗਰਾਮੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ ਅਤੇ ਤਿੱਨ ਸੌ ਬਿਜਲੀ ਦੀ ਯੂਨਿਟ ਮਾਫ ਕਰਨ ਦੇ ਨੋਟੀਫਿਕੇਸ਼ਨ ਹੋਣ ਦੇ ਬਾਵਜੂਦ ਵੀ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਉਹ ਇਹ ਸਨਮਾਨ ਪ੍ਰਾਪਤ ਨਹੀਂ ਕਰਨਗੇ ।
ਉਧਰ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜਿੱਥੇ ਸਨਮਾਨ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ਅਕਾਲੀ ਦਲ ਨਾਲ ਜੋੜ ਇਹ ਸਨਮਾਨ ਪ੍ਰਾਪਤ ਨਾ ਕਰਨਾ ਮੰਦਭਾਗਾ ਕਰਾਰ ਦਿੱਤਾ l ਉਥੇ ਹੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੋ ਵੀ ਸੁਤੰਤਰਤਾ ਸੰਗਰਾਮੀਆਂ ਦੀਆਂ ਮੰਗਾਂ ਹਨ l ਉਹ ਸਰਕਾਰ ਵੱਲੋਂ ਮੰਗ ਲਈਆਂ ਗਈਆਂ ਹਨ , ਜਦੋਂ ਪੱਤਰਕਾਰਾਂ ਵੱਲੋਂ ਬਿਜਲੀ ਦੇ ਤਿੱਨ ਸੌ ਯੂਨਿਟ ਮੰਗਾਂ ਲਾਗੂ ਨਾ ਹੋਣ ਦਾ ਮਾਮਲਾ ਧਿਆਨ ਚ ਲਿਆਂਦਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਕੇ ਇਹ ਮਾਮਲਾ ਵਿਚਾਰਿਆ ਜਾਵੇਗਾ ।
ਉਧਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਸੁਤੰਤਰਤਾ ਸੰਗਰਾਮੀਆਂ ਨੂੰ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸੇ ਇਕ ਪਾਰਟੀ ਨਾਲ ਜੋੜਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੁਤੰਤਰਤਾ ਸੰਗਰਾਮੀ ਸਭ ਦੇ ਸਾਂਝੇ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਣਾ ਸਰਕਾਰਾਂ ਦਾ ਪਹਿਲਾ ਤੇ ਮੁੱਢਲਾ ਫਰਜ਼ ਹੈ ।