ਫਿਰੋਜ਼ਪੁਰ (ਸੁਖਚੈਨ ਸਿੰਘ), 3 ਮਾਰਚ 2022
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਨਾਮੀ ਗੈਂਗਸਟਰ ਭੋਲਾ ਸ਼ੂਟਰ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਤਾ ਲੱਗਿਆ ਹੈ ਕਿ ਭੋਲਾ ਸ਼ੂਟਰ ਦੀ ਅੱਧੀ ਰਾਤ ਨੂੰ ਅਚਾਨਕ ਸਿਹਤ ਵਿਗੜ ਹੋ ਗਈ ਅਤੇ ਤੜਕੇ 3 ਵਜੇ ਉੁਸ ਨੂੰ ਸਖਤ ਨਿਗਰਾਨੀ ਹੇਠ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਦਾਖਲ ਕਰਵਾਇਆ ਗਿਆ ।
ਜਿੱਥੇ ਸਵੇਰੇ ਸਾਢੇ 5 ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ ।ਦੱਸਿਆ ਜਾ ਰਿਹਾ ਹੈ ਮ੍ਰਿਤਕ ਭੋਲਾ ਸ਼ੂਟਰ ਫਰੀਦਕੋਟ ਦੇ ਕੋਟਕਪੁਰਾ ਸ਼ਹਿਰ ਦਾ ਰਹਿਣਾ ਵਾਲਾ ਸੀ ਅਤੇ ਉਸਦਾ ਪੂਰਾ ਨਾਮ ਭਾਰਤ ਭੂਸ਼ਣ ਉਰਫ਼ ਭੋਲਾ ਸ਼ੂਟਰ ਸੀ ਅਤੇ ਦੱਸਿਆ ਜਾਂਦਾ ਹੈ ਕਿ ਉਹ ਲਾਰੇਂਸ ਬਿਸ਼ਨੋਈ ਗਰੁੱਪ ਨਾਲ ਸੰਬੰਧ ਰੱਖਦਾ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਉਸਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ, ਹੱਤਿਆ ਅਤੇ ਹੱਤਿਆ ਕਰਨ ਦੀ ਕੋਸ਼ਿਸ਼ ਆਦਿ ਦੇ ਕੁਲ 18 ਮਾਮਲੇ ਚਲ ਰਹੇ ਸਨ। ਫਿਲਹਾਲ ਪੁਲਸ ਵੱਲੋਂ ਉਸਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਕਾਨੂੰਨੀ ਕਾਰਵਾਈ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।