ਗੜਸ਼ੰਕਰ (ਦੀਪਕ ਅਗਨੀਹੋਤਰੀ), 6 ਮਾਰਚ
ਥਾਣਾ ਗੜ੍ਹਸ਼ੰਕਰ ਪੁਲਿਸ ਨੇ 5 ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ ਜਾਣਕਾਰੀ ਦਿੰਦੇ ਹੋਏ ਐਸ ਐਚ ਓ ਰਾਜੀਵ ਕੁਮਾਰ ਨੇ ਦੱਸਿਆ ਕਿ ਧਰੁਵ ਨਿਬਲੇ ਆਈ.ਪੀ.ਐਸ ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੁਰਮਾਂ ਨਾਲ ਨਿਜੱਠਣ ਲਈ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ l
ਉਸ ਮੁਹਿੰਮ ਤਹਿਤ ਏ.ਐਸ.ਆਈ ਸੁਖਵਿੰਦਰ ਸਿੰਘ ਇੰਚਾਰਜ ਚੋਕੀ ਸਮੁੰਦੜਾ ਥਾਣਾ ਗੜਸ਼ੰਕਰ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਚੱਕ ਗੁੱਜਰਾ ਮੋੜ ਸਮੁੰਦੜਾ ਮੌਜੂਦ ਸੀ ਕਿ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਮਨਜੀਤ ਸਿੰਘ, ਕੁਲਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀਆਨ ਸਹੂੰਗੜਾ ਥਾਣਾ ਪੋਜੇਵਾਲ ਜਿਲਾ ਸ਼ਹੀਦ ਭਗਤ ਸਿੰਘ ਨਗਰ ਜਿਆਦਾਤਰ ਮੋਟਰ ਸਾਇਕਲ ਚੋਰੀ ਕਰਨ ਦੇ ਆਦੀ ਹਨ l
ਜੋ ਮੋਟਰ ਸਾਇਕਲ ਪਰ ਜਾਅਲੀ ਨੰਬਰ ਲਗਾ ਕੇ ਸਹੁੰਗੜਾ ਤੋ ਸਮੁੰਦੜਾ ਸਾਇਡ ਨੂੰ ਸਵਾਰ ਹੋ ਕੇ ਆਉਣ ਲੱਗੇ ਹਨ ਜੇਕਰ ਹੁਣੇ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ ਅਤੇ ਉਸ ਕੋਲੋ ਚੋਰੀ ਦੇ ਹੋਰ ਮੋਟਰ ਸਾਇਕਲ ਬ੍ਰਾਮਦ ਕੀਤੇ ਜਾ ਸਕਦੇ ਹਨ। ਇਸ ਤੋਂ ਬਾਅਦ ਮੌਕੇ ਤੇ ਜਾਕੇ ਦੋਸ਼ੀਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਮੁਕੱਦਮਾ ਨੰਬਰ 28 ਆਈ ਪੀ ਸੀ ਦੀ ਧਾਰਾ 379,482,411 ਥਾਣਾ ਗੜਸ਼ੰਕਰ ਦਰਜ ਰਜਿਸਟਰ ਕੀਤਾ।
ਮੁਕੱਦਮਾ ਤਫਤੀਸ਼ ਵਿੱਚ ਮਨਜੀਤ ਸਿੰਘ,ਕੁਲਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸਹੁੰਗੜਾ ਥਾਣਾ ਪੋਜੇਵਾਲ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋ 5 ਮੋਟਰ ਸਾਇਕਲ ਬ੍ਰਾਮਦ ਕੀਤੇ ਗਏ।